ਪਹਾੜਾਂ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਵਧਦੀ ਠੰਡ ਨੂੰ ਦੇਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਔਸਤ ਤਾਪਮਾਨ 1.5 ਡਿਗਰੀ ਅਤੇ ਚੰਡੀਗੜ੍ਹ ਦਾ 0.4 ਡਿਗਰੀ ਵਧਿਆ ਹੈ। ਮੈਦਾਨੀ ਇਲਾਕਿਆਂ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਘੱਟ ਹੈ।
ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਰੂਪਨਗਰ ਅਤੇ ਐਸ.ਏ.ਐਸ.ਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਆਉਣ ਵਾਲੇ ਦਿਨਾਂ ‘ਚ ਕੜਾਕੇ ਦੀ ਠੰਡ ਹੋਵੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜੀ ਸਰਗਰਮ ਹੈ, ਜੋ ਹੁਣ ਦਿੱਲੀ-ਹਰਿਆਣਾ ਸਰਹੱਦ ‘ਤੇ ਚੱਕਰਵਾਤ ਦੇ ਰੂਪ ਵਿੱਚ ਦਿਖਾਈ ਦੇ ਸਕਦੀ ਹੈ। ਇਹੀ ਕਾਰਨ ਹੈ ਕਿ 13 ਦਸੰਬਰ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ 2 ਤੋਂ 3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ।
ਇੱਕ ਨਜ਼ਰ ਅੱਜ ਦੇ ਮੌਸਮ ‘ਤੇ
ਚੰਡੀਗੜ੍ਹ- ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ– ਆਸਮਾਨ ਸਾਫ ਰਹੇਗਾ। ਤਾਪਮਾਨ 4 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ— ਆਸਮਾਨ ਸਾਫ ਰਹੇਗਾ। ਤਾਪਮਾਨ 6 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਆਸਮਾਨ ਸਾਫ ਰਹੇਗਾ। ਤਾਪਮਾਨ 5 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪਟਿਆਲਾ— ਆਸਮਾਨ ਸਾਫ ਰਹੇਗਾ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ— ਆਸਮਾਨ ਸਾਫ ਰਹੇਗਾ। ਤਾਪਮਾਨ 9 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।