ਮੈਟਰੋ ਸਟੇਸ਼ਨ ਬੰਦ ਹੋਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ

Global Team
2 Min Read

ਨਵੀ ਦਿੱਲੀ: ਸੁਪਰੀਮ ਕੋਰਟ ਨੇ ਜੰਤਰ-ਮੰਤਰ ‘ਤੇ ਚੱਲ ਰਹੇ ਸੀਜੀਪੀ ਪ੍ਰਦਰਸ਼ਨ ਦੇ ਕਾਰਨ ਮੈਟਰੋ ਸਟੇਸ਼ਨ ਦੇ ਬੰਦ ਹੋਣ ‘ਤੇ ਨੋਟਿਸ ਲਿਆ ਹੈ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚੀਫ਼ ਜਸਟਿਸ ਨੇ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਜੇਕਰ ਦੁਪਹਿਰ ਤੱਕ ਮੈਟਰੋ ਸਟੇਸ਼ਨ ਨਾ ਖੋਲ੍ਹਿਆ ਗਿਆ, ਤਾਂ ਸੁਪਰੀਮ ਕੋਰਟ ਖ਼ੁਦ ਇਸ ਵਿੱਚ ਦਖ਼ਲ ਦੇਵੇਗੀ।

ਦੱਸ ਦਈਏ ਕਿ CJP ਦੇ ਵਿਰੋਧ-ਪ੍ਰਦਰਸ਼ਨ ਦੇ ਚੱਲਦਿਆਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ DMRC ਨੇ ਸੁਪਰੀਮ ਕੋਰਟ ਸਮੇਤ ਦਿੱਲੀ ਦੇ 16 ਮੈਟਰੋ ਸਟੇਸ਼ਨਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕੀਤਾ ਹੋਇਆ ਹੈ।

ਵੀਰਵਾਰ ਨੂੰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (SCBA) ਦੇ ਪ੍ਰਧਾਨ ਵਿਕਾਸ ਸਿੰਘ ਨੇ CJI ਦੇ ਸਾਹਮਣੇ ਇਹ ਮੁੱਦਾ ਚੁੱਕਿਆ। ਵਿਕਾਸ ਸਿੰਘ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਸੁਪਰੀਮ ਕੋਰਟ ਵਿੱਚ ਦਾਖ਼ਲੇ ਦੇ ਵੈਧ ਪਾਸ ਹਨ ਅਤੇ ਰਜਿਸਟਰੀ ਕਰਮਚਾਰੀ ਹਨ, ਉਨ੍ਹਾਂ ਨੂੰ ਉਚਿਤ ਸੁਰੱਖਿਆ ਜਾਂਚ ਤੋਂ ਬਾਅਦ ਸੁਪਰੀਮ ਕੋਰਟ ਮੈਟਰੋ ਸਟੇਸ਼ਨ ਤੋਂ ਬਾਹਰ ਨਿਕਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਸ ‘ਤੇ CJI ਨੇ ਕਿਹਾ ਕਿ ਸੁਪਰੀਮ ਕੋਰਟ ਪ੍ਰਸ਼ਾਸਨ ਨੂੰ ਪਹਿਲਾਂ ਹੀ ਮੈਟਰੋ ਅਧਿਕਾਰੀਆਂ ਨਾਲ ਗੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ, “ਮੈਂ ਉਨ੍ਹਾਂ ਨੂੰ ਸਵੇਰੇ ਦੱਸਿਆ ਹੈ। ਅਥਾਰਟੀਜ਼ ਨਾਲ ਗੱਲ ਕਰਨਾ ਉਨ੍ਹਾਂ ‘ਤੇ ਹੈ। ਉਹ ਇਸਨੂੰ ਵੀ ਇੱਕ ਹੱਲ ਦੇ ਤੌਰ ‘ਤੇ ਦੇਖ ਰਹੇ ਹਨ। ਲੰਚ ਟਾਈਮ ਤੱਕ ਜੇਕਰ ਕੋਈ ਹੱਲ ਨਿਕਲਦਾ ਹੈ ਤਾਂ ਠੀਕ ਹੈ। ਨਹੀਂ ਤਾਂ, ਜੇਕਰ ਦਖ਼ਲ ਦੀ ਲੋੜ ਪਈ ਤਾਂ ਜਰੂਰ ਦੇਵਾਗੇ।” CJI ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ ਕਿ ਵਕੀਲਾਂ ਦੀ ਗ਼ੈਰ-ਮੌਜੂਦਗੀ ਦੀ ਵਜ੍ਹਾ ਕਰਕੇ ਕੋਈ ਉਲਟ ਹੁਕਮ ਪਾਸ ਨਾ ਕੀਤਾ ਜਾਵੇ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment