ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੈਰਿਸ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦਾ ਮੈਚ ਦੇਖਣ ਆਪਣੇ ਪਰਿਵਾਰ ਨਾਲ ਜਾਣਾ ਸੀ ਪਰ ਕੇਂਦਰ ਸਰਕਾਰ ਨੇ ਸੀਐਮ ਮਾਨ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਦੇ ਨਾਲ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ 2 ਅਫ਼ਸਰਾਂ ਨੇ ਵੀ ਪੈਰਿਸ ਜਾਣਾ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਮੰਤਰਾਲੇ ਨੇ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਸੁਰੱਖਿਆ ਕਾਰਨਾਂ ਕਰਕੇ ਇਨਕਾਰ ਕੀਤਾ ਹੈ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਆਪਣੇ ਤਰਕ ਵਿੱਚ ਕਿਹਾ ਕਿ ਪੈਰਿਸ ਜਾਣ ਦੇ ਲਈ ਸੀਐਮ ਭਗਵੰਤ ਮਾਨ ਵੱਲੋਂ ਸਾਨੂੰ ਪੱਤਰ ਦੇਰੀ ਨਾਲ ਭੇਜਿਆ ਗਿਆ ਜਿਸ ਕਰਕੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਨੇ 3 ਅਗਸਤ ਤੋਂ 9 ਅਗਸਤ ਤੱਕ ਫਰਾਂਸ ਦਾ ਦੌਰਾ ਕਰਨਾ ਸੀ। ਪੈਰਿਸ ਓਲੰਪਿਕ ਵਿਚ ਖੇਡ ਰਹੀ ਭਾਰਤੀ ਹਾਕੀ ਟੀਮ ਦੇ ਕੁੱਲ 19 (ਸਮੇਤ ਤਿੰਨ ਰਾਖਵੇਂ ਖਿਡਾਰੀ) ਖਿਡਾਰੀਆਂ ‘ਚ 10 ਪੰਜਾਬੀ ਹਨ। ਭਗਵੰਤ ਮਾਨ ਅਜਿਹੇ ਤੀਜੇ ‘ਆਪ’ ਆਗੂ ਹਨ ਜਿਨ੍ਹਾਂ ਨੂੰ ਕੇਂਦਰ ਨੇ ਵਿਦੇਸ਼ ਦੌਰੇ ‘ਤੇ ਜਾਣ ਤੋਂ ਰੋਕਿਆ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ ਲਈ ਅਤੇ ਗੋਪਾਲ ਰਾਏ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।