ਮੋਦੀ ਦੀ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਬਣਾਈ ਜਾਂਚ ਕਮੇਟੀ

TeamGlobalPunjab
1 Min Read

ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਲਈ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਣ ਦੇ ਕਾਰਨਾਂ ਦੀ ਜਾਂਚ ਗ੍ਰਹਿ ਮੰਤਰਾਲੇ ਦੀ ਇੱਕ ਉੱਚ ਪੱਧਰੀ ਕਮੇਟੀ ਕਰੇਗੀ।

ਗ੍ਰਹਿ ਮੰਤਰਾਲੇ ਦਾ ਕਹਿਣਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ, ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਗੰਭੀਰ ਖਾਮੀਆਂ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਕਾਰਨ ਵੀਵੀਆਈਪੀ ਦੀ ਸੁਰੱਖਿਆ ਨੂੰ ਗੰਭੀਰ ਖਤਰਾ ਪੈਦਾ ਹੋਇਆ।

ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਸ਼੍ਰੀ ਸੁਧੀਰ ਕੁਮਾਰ ਸਕਸੈਨਾ, ਸਕੱਤਰ (ਸੁਰੱਖਿਆ), ਕੈਬਨਿਟ ਸਕੱਤਰੇਤ ਕਰਨਗੇ ਅਤੇ ਸ਼੍ਰੀ ਬਲਬੀਰ ਸਿੰਘ, ਸੰਯੁਕਤ ਡਾਇਰੈਕਟਰ, ਆਈਬੀ ਅਤੇ ਸ਼੍ਰੀ ਐਸ ਸੁਰੇਸ਼, ਆਈਜੀ, ਐਸਪੀਜੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਮੇਟੀ ਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਦੀ ਹਦਾਇਤ ਦਿੱਤੀ ਗਈ ਹੈ।

Share this Article
Leave a comment