ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ

TeamGlobalPunjab
1 Min Read

ਚੇਨਈ/ਨਵੀਂ ਦਿੱਲੀ : ਤਾਮਿਲਨਾਡੂ ਦੇ ਕੂਨੂਰ ਦੇ ਜੰਗਲਾਂ ਵਿੱਚ ਹਾਦਸਾਗ੍ਰਸਤ ਹੋਏ ਫੌਜ ਦੇ ਐਮਆਈ-17 ਹੈਲੀਕਾਪਟਰ ਬਾਰੇ ਵੱਡੀ ਅਪਡੇਟ ਹੈ ਕਿ ਹੁਣ ਤੱਕ 11 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜੋ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ।

ਹਾਦਸੇ ਦੇ ਕਰੀਬ ਇਕ ਘੰਟੇ ਬਾਅਦ ਇਹ ਜਾਣਕਾਰੀ ਦਿੱਤੀ ਗਈ ਕਿ ਜਨਰਲ ਰਾਵਤ ਨੂੰ ਵੈਲਿੰਗਟਨ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ ਹੈ, ਹਾਲਾਂਕਿ ਉਨ੍ਹਾਂ ਦੀ ਹਾਲਤ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਕੁਝ ਰਿਪੋਰਟਾਂ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਨਰਲ ਬਿਪਿਨ ਰਾਵਤ ਗੰਭੀਰ ਰੂਪ ਵਿਚ ਜ਼ਖਮੀ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ।

ਤਾਮਿਲਨਾਡੂ ‘ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਅਧਿਕਾਰਿਕ ਤੌਰ ‘ਤੇ ਜਾਰੀ ਕੀਤੀ ਗਈ ਸੂਚੀ ਅਨੁਸਾਰ ਹੈਲੀਕਾਪਟਰ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ. ਲਿੱਦਰ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਐਨ.ਕੇ. ਗੁਰਸੇਵਕ ਸਿੰਘ, ਐਨ.ਕੇ. ਜਤਿੰਦਰ ਕੁਮਾਰ, ਐਲ/ਨਾਇਕ ਵਿਵੇਕ ਕੁਮਾਰ, ਐਲ/ਨਾਇਕ ਬੀ ਸਾਈਂ ਤੇਜਾ, ਹੌਲਦਾਰ ਸਤਪਾਲ ਸ਼ਾਮਿਲ ਸਨ।

- Advertisement -

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਹਾਦਸੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

- Advertisement -

Share this Article
Leave a comment