ਤਰਨਤਾਰਨ : ਬੁੱਧਵਾਰ ਦੁਪਹਿਰ ਤਾਮਿਲਨਾਡੂ ਦੇ ਕੂਨੂਰ ਦੇ ਜੰਗਲਾਂ ਵਿੱਚ ਹਾਦਸਾਗ੍ਰਸਤ ਹੋਏ ਫੌਜ ਦੇ ਐਮਆਈ-17 ਹੈਲੀਕਾਪਟਰ ਵਿੱਚ 14 ਲੋਕਾਂ ਦੀ ਜਾਨ ਚਲੀ ਗਈ। ਇਸ ਹਾਦਸੇ ਵਿੱਚ ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (ਸੀ.ਡੀ.ਐਸ.) ਬਿਪਿਨ ਰਾਵਤ ਸਮੇਤ ਤਰਨਤਾਰਨ ਦਾ ਇਕ ਜਵਾਨ ਵੀ ਸ਼ਹੀਦ ਹੋਇਆ ਹੈ । ਇਸ ਹਾਦਸੇ ਵਿਚ ਜਾਨ ਗਵਾਉਣ ਵਾਲਾ ਨਾਇਕ ਗੁਰਸੇਵਕ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਦਾ ਰਹਿਣ ਵਾਲਾ ਸੀ।
ਗੁਰਸੇਵਕ ਸਿੰਘ ਬਿਪਿਨ ਰਾਵਤ ਦੇ ਸੁਰੱਖਿਆ ਦਸਤੇ ਦਾ ਮੈਂਬਰ ਸੀ। ਗੁਰਸੇਵਕ ਸਿੰਘ ਫੌਜ ਦੀ 9 ਪੈਰਾ ਸਪੈਸ਼ਲ ਫੋਰਸ ਯੂਨਿਟ ਵਿਚ ਤਾਇਨਾਤ ਸੀ।
ਹੈਲੀਕਾਪਟਰ ਹਾਦਸੇ ਤੋਂ ਬਾਅਦ ਤਾਮਿਲਨਾਡੂ ਤੋਂ ਫੌਜ ਦੇ ਅਧਿਕਾਰੀਆਂ ਨੇ ਦੇਰ ਸ਼ਾਮ ਤਰਨਤਾਰਨ ਜ਼ਿਲ੍ਹੇ ਦੇ ਖਾਲਦਾ ਥਾਣੇ ਦੇ ਐਸ.ਐਚ.ਓ. ਨੂੰ ਫੋਨ ਕਰਕੇ ਗੁਰਸੇਵਕ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ।