ਡੇਟ੍ਰਾਇਟ: ਮਿਸ਼ੀਗਨ ਦੇ ਸ਼ਹਿਰ ਡੇਟ੍ਰਾਇਟ ‘ਚ ਇੱਕ ਕਲੱਬ ਦੇ ਬਾਹਰ ਐਤਵਾਰ ਦੀ ਰਾਤ ਹੋਈ ਗੋਲੀਬਾਰੀ ਦੀ ਘਟਨਾ ‘ਚ 6 ਲੋਕ ਜ਼ਖਮੀ ਹੋ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਐਤਵਾਰ ਦੀ ਰਾਤ ਕਰੀਬ 2 ਵਜੇ ਡੇਟ੍ਰਾਇਟ ਸਟ੍ਰਿਪ ਕਲੱਬ ਦੇ ਬਾਹਰ ਕਾਫੀ ਲੋਕ ਮੌਜੂਦ ਸਨ, ਕਿ ਅਚਾਨਕ ਇੱਕ ਵਿਅਕਤੀ ਨੇ ਕਲੱਬ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ 6 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੈਡੀਕਲ ਕਰਮਚਾਰੀਆਂ ਵੱਲੋਂ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਜਦਕਿ 2 ਪੁਰਸ਼ ਅਤੇ ਇੱਕ ਮਹਿਲਾ ਦੀ ਜਾਨ ਹੁਣ ਖਤਰੇ ਤੋਂ ਬਾਹਰ ਹੈ।
ਪੁਲਿਸ ਨੇ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ‘ਚ ਕਿਸੇ ਦੀ ਗ੍ਰਿਫਤਾਰੀ ਦੀ ਜਾਣਕਾਰੀ ਨਹੀਂ ਹੈ। ਇਸ ਘਟਨਾ ‘ਚ ਜ਼ਖਮੀ ਹੋਏ ਲੋਕਾਂ ਦੀ ਉਮਰ 20 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।