ਮਿਸ਼ਿਗਨ ’ਚ ਖੂਨੀ ਵਾਰਦਾਤ, ਦੋ ਘਰਾਂ ’ਚ ਗੋਲੀਬਾਰੀ ਤੋਂ ਬਾਅਦ 6 ਮੌਤਾਂ

Global Team
2 Min Read

ਮਿਸ਼ਿਗਨ: ਅਮਰੀਕਾ ਦੇ ਮਿਸ਼ਿਗਨ ਸੂਬੇ ਵਿੱਚ ਗੋਲੀਬਾਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ। ਮਿਸ਼ਿਗਨ ਦੇ ਮਿਸ਼ਿਗੀ ਕਾਊਂਟੀ ਵਿੱਚ ਦੋ ਵੱਖ-ਵੱਖ ਘਰਾਂ ਵਿੱਚ ਹੋਈ ਗੋਲੀਬਾਰੀ ਦੌਰਾਨ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਕਥਿਤ ਸ਼ੱਕੀ ਹਮਲਾਵਰ ਵੀ ਸ਼ਾਮਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਗੋਲੀਬਾਰੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਪਹਿਲੇ ਘਰ ’ਚ 3 ਲੋਕਾਂ ਦੀ ਮੌਤ

ਪੁਲਿਸ ਮੁਤਾਬਕ ਦੁਪਹਿਰ ਦੇ ਸਮੇਂ ਇੱਕ ਘਰ ਵਿੱਚ ਗੋਲੀਬਾਰੀ ਦੀ ਸੂਚਨਾ ਮਿਲੀ। ਜਦੋਂ ਪੁਲਿਸ ਮੌਕੇ ’ਤੇ ਪਹੁੰਚੀ ਤਾਂ ਉੱਥੇ 3 ਲੋਕ ਮ੍ਰਿਤਕ ਮਿਲੇ, ਜਦਕਿ ਇੱਕ ਵਿਅਕਤੀ ਜ਼ਖਮੀ ਹਾਲਤ ਵਿੱਚ ਸੀ। ਜ਼ਖਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਨੇ ਸ਼ੱਕੀ ਦੀ ਪਛਾਣ 39 ਸਾਲਾ ਚੈਡ ਹਿਕਮੈਨ ਵਜੋਂ ਕੀਤੀ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉਹ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ।

ਦੂਜੇ ਘਰ ’ਚ ਵੀ ਹੋਈ ਗੋਲੀਬਾਰੀ

ਸ਼ੱਕੀ ਦੀ ਭਾਲ ਦੌਰਾਨ ਇੱਕ ਹੋਰ ਘਰ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਸ਼ੱਕੀ ਹਥਿਆਰਬੰਦ ਅਤੇ ਖ਼ਤਰਨਾਕ ਹੋ ਸਕਦਾ ਹੈ। ਲੋਕਾਂ ਨੂੰ ਉਸ ਤੋਂ ਦੂਰ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ।

ਜੰਗਲ ’ਚੋਂ ਮਿਲੀ ਸ਼ੱਕੀ ਦੀ ਕਾਰ

ਜਾਂਚ ਦੌਰਾਨ ਪੁਲਿਸ ਨੂੰ ਸ਼ੱਕੀ ਦੀ ਕਾਰ ਜੰਗਲ ਵਾਲੇ ਇਲਾਕੇ ਵਿੱਚ ਮਿਲੀ। ਕਾਰ ਦੀ ਜਾਂਚ ਤੋਂ ਬਾਅਦ ਉੱਥੋਂ ਕੁਝ ਦੂਰੀ ’ਤੇ ਸ਼ੱਕੀ ਅਤੇ ਇੱਕ ਹੋਰ ਵਿਅਕਤੀ ਦੀਆਂ ਲਾਸ਼ਾਂ ਵੀ ਮਿਲੀਆਂ। ਇਸ ਨਾਲ ਕੁੱਲ ਮੌਤਾਂ ਦੀ ਗਿਣਤੀ 6 ਹੋ ਗਈ।

ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪੁਲਿਸ ਹੁਣ ਗੋਲੀਬਾਰੀ ਦੇ ਪਿੱਛੇ ਦੀ ਵਜ੍ਹਾ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਇਸ ਦੇ ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮਰਨ ਵਾਲੇ ਲੋਕਾਂ ਦਾ ਆਪਸ ਵਿੱਚ ਕੋਈ ਸਬੰਧ ਸੀ ਜਾਂ ਨਹੀਂ। ਪੁਲਿਸ ਨੇ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਲੋਕਾਂ ਨੂੰ ਘਟਨਾ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਮ੍ਰਿਤਕਾਂ ਦੀ ਪਛਾਣ ਹਾਲੇ ਜਨਤਕ ਨਹੀਂ ਕੀਤੀ ਗਈ।

Share This Article
Leave a Comment