ਅਮਰੀਕਾ ਦੀ ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਗੋਲੀਬਾਰੀ, 3 ਦੀ ਮੌਤ

Prabhjot Kaur
1 Min Read

ਮਿਸ਼ੀਗਨ: ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮਿਸ਼ੀਗਨ ਸਟੇਟ ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਪੰਜ ਲੋਕ ਜ਼ਖਮੀ ਹੋ ਗਏ ਹਨ। ਪੁਲਿਸ ਮੁਤਾਬਕ ਸ਼ੱਕੀ ਮੁਲਜ਼ਮ ਹਾਲੇ ਫਰਾਰ ਹੈ ਤੇ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਕਿਹਾ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਮਿਸ਼ੀਗਨ ਸਟੇਟ ਯੂਨੀਵਰਸਿਟੀ ਵਿੱਚ ਇੱਕ ਬੰਦੂਕਧਾਰੀ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਕੈਂਪਸ ਪੁਲਿਸ ਵਿਭਾਗ ਦੇ ਡਿਪਟੀ ਚੀਫ਼ ਕ੍ਰਿਸ ਰੋਜ਼ਮੈਨ ਨੇ ਦੱਸਿਆ ਕਿ ਗੋਲੀਬਾਰੀ ਰਾਤ 8:30 ਵਜੇ ਤੋਂ ਪਹਿਲਾਂ ਇੱਕ ਅਕਾਦਮਿਕ ਇਮਾਰਤ, ਬਰਕ ਹਾਲ ਵਿੱਚ ਸ਼ੁਰੂ ਹੋਈ ਅਤੇ ਬਾਅਦ ਵਿੱਚ ਵਿਦਿਆਰਥੀ ਯੂਨੀਅਨ ਦੇ ਨੇੜ੍ਹੇ ਗੋਲੀਬਾਰੀ ਸ਼ੁਰੂ ਹੋ ਗਈ।

ਪੁਲਿਸ ਵਲੋਂ ਸ਼ੱਕੀ ਦੀ ਪਛਾਣ ਜਾਰੀ

ਰੋਜ਼ਮੈਨ ਨੇ ਕਿਹਾ ਕਿ ਸ਼ੱਕੀ ਨੇ ਮਾਸਕ ਪਹਿਨਿਆ ਹੋਇਆ ਹੈ ਤੇ ਉਸ ਦਾ ਕੱਦ ਛੋਟਾ ਹੈ। ਦੋਸ਼ੀ ਨੂੰ ਆਖਰੀ ਵਾਰ ਐਮਐਸਯੂ ਯੂਨੀਅਨ ਬਿਲਡਿੰਗ ਤੋਂ ਭੱਜਦਿਆਂ ਦੇਖਿਆ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment