ਚੰਨੀ ਦੇ ਬਿਆਨ ਨੂੰ ਲੈ ਕੇ ਪ੍ਰਵਾਸੀ ਭਾਈਚਾਰੇ ਵੱਲੋਂ ਕਾਂਗਰਸ ਦਾ ਬਾਈਕਾਟ

TeamGlobalPunjab
2 Min Read

ਮੋਗਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਪਿਆ ਘਮਾਸਾਣ ਰੁਕਣ ਦਾ ਨਾਮ ਨਹੀ ਲੈ ਰਿਹਾ। ਚੰਨੀ ਦੇ ਬਿਆਨ ਨੂੰ ਲੈ ਕੇ ਮੋਗਾ ਵਿਖੇ ਪ੍ਰਵਾਸੀ ਭਾਈਚਾਰੇ ਵੱਲੋਂ ਰੋਸ ਮੁਜਾਹਰਾ ਕੀਤਾ ਗਿਆ। ਹਾਲਾਂਕਿ ਚਰਨਜੀਤ ਸਿੰਘ ਚੰਨੀ ਖਿਲਾਫ ਮਾਮਲਾ ਵੀ ਦਰਜ਼ ਹੋ ਚੁੱਕਾਂ ਪਰ ਫਿਰ ਵੀ ਚਰਨਜੀਤ ਚੰਨੀ ਦਾ ਵਿਰੋਧ ਨਹੀਂ ਰੁਕ ਰਿਹਾ ਮਜ਼ਦੂਰ ਏਕਤਾ ਸੰਗਠਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪੁਤਲਾ ਮੋਗਾ ਦੇ ਸ਼ਿਆਮ ਲਾਲ ਚੌਂਕ `ਚ ਫੂਕਿਆ।

ਉਹਨਾਂ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਨਹੀਂ ਹੈ। ਉਹ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹੋਏ ਪੰਜਾਬ ਵਿੱਚ ਰਹਿੰਦੇ ਮਜ਼ਦੂਰਾਂ ਪ੍ਰਤੀ ਆਪਣੇ ਵੱਲੋਂ ਕੀਤੀ ਜਾ ਰਹੀ ਭੱਦੀ ਟਿੱਪਣੀ `ਤੇ ਗੁੱਸਾ ਜ਼ਾਹਰ ਕਰਦੇ ਹੋਏ ਇਸ ਦਾ ਸਖ਼ਤ ਵਿਰੋਧ ਕਰਦੇ ਹਨ। ਇਸ ਦੇ ਨਾਲ ਹੀ ਕਿਹਾ ਕਿ ਕਾਂਗਰਸ ਪਾਰਟੀ ਦੀ ਮਾੜੀ ਕਾਰਜਸ਼ੈਲੀ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰਨਗੇ।

ਸੀਐੱਮ ਚੰਨੀ ਵੱਲੋਂ ਦਿੱਤੇ ਬਿਆਨ ਨੇ ਹੁਣ ਸਿਆਸਤ ਗਰਮਾ ਦਿੱਤੀ ਹੈ। ਪ੍ਰਵਾਸੀ ਮਜ਼ਦੂਰ ਕਾਂਗਰਸ ਦਾ ਬਾਈਕਾਟ ਕਰ ਰਹੇ ਨੇ ਮੰਨਿਆ ਜਾ ਰਿਹਾ ਕਿ ਹੋਣ ਵਾਲੀਆ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਇਸ ਵਿਵਾਦਿਤ ਬਿਆਨ ਦੇ ਸਿੱਟੇ ਭੁਗਤਣੇ ਪੈ ਸਕਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment