ਪਰਵਾਸੀਆਂ ਨੇ ਡਿਪੋਰਟ ਹੋਣ ਦੇ ਡਰੋਂ ਚੁੱਕਿਆ ਵੱਡਾ ਕਦਮ, ਕਈ ਮੌਤਾਂ

Prabhjot Kaur
2 Min Read

ਮੈਕਸੀਕੋ: ਮੈਕਸੀਕੋ ਵਿੱਚ ਇੱਕ ਇਮੀਗ੍ਰੇਸ਼ਨ ਹਿਰਾਸਤੀ ਕੇਂਦਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ। ਮੈਕਸੀਕੋ ਦੇ ਰਾਸ਼ਟਰਪਤੀ ਆਂਦਰੇਸ ਮੈਨੁਅਲ ਲੋਪੇਜ਼ ਓਬਰਾਡੋਰ ਨੇ ਮੰਗਲਵਾਰ ਨੂੰ ਕਿਹਾ ਕਿ ਪਰਵਾਸੀਆਂ ਨੇ ਦੇਸ਼ ਨਿਕਾਲੇ ਦੇ ਡਰ ਕਾਰਨ ਡਿਟੈਨਸ਼ਨ ਸੈਂਟਰ ਦੇ ਗੱਦਿਆਂ ਨੂੰ ਅੱਗ ਲਗਾ ਦਿੱਤੀ ਸੀ।

ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਨੈਸ਼ਨਲ ਇਮੀਗ੍ਰੇਸ਼ਨ ਇੰਸਟੀਚਿਊਟ ਤੋਂ ਮਿਲੀ ਜਾਣਕਾਰੀ ਅਨੁਸਾਰ ਨਜ਼ਰਬੰਦੀ ਕੇਂਦਰ ਵਿੱਚ ਲੱਗੀ ਭਿਆਨਕ ਅੱਗ ਕਾਰਨ 29 ਲੋਕ ਬੁਰੀ ਤਰ੍ਹਾਂ ਝੁਲਸੇ ਗਏ ਹਨ। ਏਜੰਸੀ ਨੇ ਕਿਹਾ ਹੈ ਕਿ ਜਿਸ ਸਮੇਂ ਅੱਗ ਲੱਗੀ, ਉਸ ਸਮੇਂ ਕੇਂਦਰੀ ਅਤੇ ਦੱਖਣੀ ਅਮਰੀਕਾ ਦੇ 68 ਲੋਕਾਂ ਨੂੰ ਹਿਰਾਸਤ ਕੇਂਦਰ ਵਿੱਚ ਰੱਖਿਆ ਗਿਆ ਸੀ।

ਉੱਥੇ ਹੀ ਦੂਜੇ ਪਾਸੇ ਗੁਆਟੇਮਾਲਾ ਦੇ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਨਜ਼ਰਬੰਦੀ ਕੇਂਦਰ ਵਿੱਚ ਬਹੁਤ ਸਾਰੇ ਲੋਕ ਉਨ੍ਹਾਂ ਦੇ ਦੇਸ਼ ਦੇ ਵੀ ਹੋ ਸਕਦੇ ਹਨ। ਰਾਸ਼ਟਰਪਤੀ ਓਬਰਾਡੋਰ ਨੇ ਕਿਹਾ ਕਿ ਜਦੋਂ ਹਿਰਾਸਤੀ ਕੇਂਦਰ ਵਿੱਚ ਰਹਿ ਰਹੇ ਪਰਵਾਸੀਆਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ ਜਾਵੇਗਾ ਤਾਂ ਉਨ੍ਹਾਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਉਨ੍ਹਾਂ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਨਹੀਂ ਸੀ ਕਿ ਕੇਂਦਰ ਵਿੱਚ ਅਜਿਹਾ ਭਿਆਨਕ ਹਾਦਸਾ ਵਾਪਰੇਗਾ।

ਰਾਸ਼ਟਰਪਤੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਦੇਸ਼ ਦੀ ਇਮੀਗ੍ਰੇਸ਼ਨ ਏਜੰਸੀ ਦੇ ਡਾਇਰੈਕਟਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਹਿਰਾਸਤੀ ਕੇਂਦਰ ਅਮਰੀਕੀ ਸਰਹੱਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਹੈ। ਪਿਛਲੇ ਕੁਝ ਦਿਨਾਂ ਤੋਂ ਕੇਂਦਰ ਵਿੱਚ ਰਹਿਣ ਵਾਲੇ ਅਧਿਕਾਰੀਆਂ ਅਤੇ ਲੋਕਾਂ ਵਿੱਚ ਤਣਾਅ ਦੀ ਸਥਿਤੀ ਬਣੀ ਹੋਈ ਸੀ।

- Advertisement -

ਇਸ ਘਟਨਾ ਤੋਂ ਪਹਿਲਾਂ, 9 ਮਾਰਚ ਨੂੰ 30 ਤੋਂ ਵੱਧ ਪਰਵਾਸੀਆਂ ਅਤੇ ਉਨ੍ਹਾਂ ਦੇ ਵਕੀਲ ਸੰਗਠਨਾਂ ਨੇ ਇੱਕ ਖੁੱਲਾ ਪੱਤਰ ਜਾਰੀ ਕੀਤਾ ਸੀ। ਜਿਸ ਵਿੱਚ ਪਰਵਾਸੀਆਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਦੱਸਿਆ ਗਿਆ। ਪੱਤਰ ਵਿੱਚ ਦੋਸ਼ ਲਾਇਆ ਗਿਆ ਸੀ ਕਿ ਕੇਂਦਰ ਦੇ ਅਧਿਕਾਰੀਆਂ ਵੱਲੋਂ ਪਰਵਾਸੀਆਂ ਨਾਲ ਮਾੜਾ ਵਤੀਰਾ ਕੀਤਾ ਜਾਂਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment