ਪੁਲਵਾਮਾ ‘ਚ ਅੱਤਵਾਦੀਆਂ ਅਤੇ ਫੌਜ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ 

TeamGlobalPunjab
1 Min Read

ਸ੍ਰੀਨਗਰ : ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਕਾਕਾਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਗਈ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਪੁਲਵਾਮਾ ‘ਚ ਇੰਟਰਨੈੱਟ ਸੇਵਾ ਪੂਰੀ ਤਰ੍ਹਾਂ ਦੇ ਨਾਲ ਬੰਦ ਕਰ ਦਿੱਤੀ ਹੈ ਅਤੇ ਕਾਕਾਪੋਰਾ ਇਲਾਕੇ ਦੀ ਚਾਰੇ ਪਾਸੇ ਘੇਰਾਬੰਦੀ ਕਰ ਲਈ ਹੈ।

ਸੁਰੱਖਿਆ ਬਲਾਂ ਨੂੰ ਇਸ ਇਲਾਕੇ ਵਿਚ ਕੁਝ ਅਣਪਛਾਤੇ ਅੱਤਵਾਦੀ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਐਸਓਜੀ ਸੈਨਾ ਦੀ 50 ਆਰਆਰ ਅਤੇ ਸੀਆਰਪੀਐਫ ਦੇ ਸੰਯੁਕਤ ਦਲ ਨੇ ਇਲਾਕੇ ਦੀ ਘੇਰਾਬੰਦੀ ਕੀਤੀ।   ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਆਪਣੇ ਵੱਲ ਆਉਂਦਾ ਦੇਖਿਆ ਤਾਂ ਉਨ੍ਹਾਂ ਦੇ ਉੱਪਰ ਗੋਲੀਬਾਰੀ ਸ਼ੁਰੂ ਕਰ ਦਿੱਤੀ। ਭਾਰਤੀ ਜਵਾਨਾਂ ਨੇ  ਅੱਤਵਾਦੀਆਂ ਨੂੰ ਸਰੰਡਰ ਕਰਨ ਦੇ ਲਈ ਕਈ ਵਾਰ ਅਪੀਲ ਕੀਤੀ ਪਰ ਦਹਿਸ਼ਤਗਰਦਾਂ ਵੱਲੋਂ ਲਗਾਤਾਰ ਗੋਲੀਬਾਰੀ ਕੀਤੀ ਜਾਰੀ ਸੀ। ਜਿਸ ਤੋਂ ਬਾਅਦ ਫੌਜ ਨੇ ਕਾਰਵਾਈ ਕਰਦੇ ਹੋਏ ਇਕ ਅਤਿਵਾਦੀ ਨੂੰ ਢੇਰ ਕਰ ਦਿੱਤਾ। ਇਸ ਤੋਂ ਬਾਅਦ ਦੋ ਤੋਂ ਤਿੰਨ ਹੋਰ ਅੱਤਵਾਦੀ ਲੁਕੇ ਹੋਣ ਦੇ ਖਦਸ਼ੇ ਦੇ ਤਹਿਤ ਜਵਾਨਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਆਪ੍ਰੇਸ਼ਨ ਕੀਤਾ ਗਿਆ।

Share this Article
Leave a comment