ਚੰਡੀਗੜ੍ਹ : ਕੋਰੋਨਾ ਵਾਇਰਸ ਨਾਲ ਜਾਰੀ ਜੰਗ ਵਿਚ ਹਰ ਕੋਈ ਆਪਣਾ ਆਪਣਾ ਯੋਗਦਾਨ ਪਾ ਰਿਹਾ ਹੈ । ਇਸੇ ਲੜੀ ਤਹਿਤ ਹੁਣ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਮਿਲਕਫੈਡ ਪੰਜਾਬ ਵੀ ਅੱਗੇ ਆਇਆ ਹੈ । ਜਾਣਕਾਰੀ ਮੁਤਾਬਿਕ ਉਨ੍ਹਾਂ ਮੁਖ ਮੰਤਰੀ ਰਾਹਤ ਫੰਡ ਲਈ 20.34 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਸਬੰਧੀ ਪੁਸ਼ਟੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤੀ ਗਈ ਹੈ।
ਰੰਧਾਵਾ ਨੇ ਦੱਸਿਆ ਕਿ ਮਿਲਕਫੈਡ ਵੱਲੋਂ ਪਾਏ ਗਏ ਇਸ ਯੋਗਦਾਨ ਵਿੱਚ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵੱਲੋਂ 51 ਹਜ਼ਾਰ ਰੁਪਏ ਅਤੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਸੱਤ ਦਿਨ ਦੀ ਤਨਖਾਹ ਅਤੇ ਬਾਕੀ ਸਾਰੇ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਕਰਨ ਬਦਲੇ 19,83,850 ਰੁਪਏ ਜੁਟਾਏ ਗਏ। ਮਿਲਕਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਕੁੱਲ 20,34,850 ਰੁਪਏ ਦਾਨ ਕੀਤੇ ਗਏ। ਇਸ ਲਈ ਰੰਧਾਵਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ।