ਮੰਤਰੀ ਹਰਜੋਤ ਬੈਂਸ ਨੇ ਕਬੂਲੀ ਆਪਣੀ ਗਲਤੀ, ਗੁਰੂਘਰ ‘ਚ ਜੁੱਤੀਆਂ ਦੀ ਸੇਵਾ ਕਰਨ ਦੀ ਸੁਣਾਈ ਸਜ਼ਾ

Global Team
2 Min Read

ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੁੱਧਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ।   ਦੱਸ ਦਈਏ ਕਿ ਹਰਜੋਤ ਬੈਂਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦਾ ਮਾਮਲਾ ’ਚ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਜਿਸਦੇ ਚੱਲਦੇ ਉਹ ਅੱਜ ਪੰਜ ਸਿੰਘ ਸਾਹਿਬਾਨਾਂ ਸਾਹਮਣੇ ਪੇਸ਼ ਹੋਏ। ਉਨ੍ਹਾਂ ਨੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੰਜਾਬ ਭਾਸ਼ਾ ਵਿਭਾਗ ਵੱਲੋਂ 24 ਜੁਲਾਈ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ ਨਾਚ-ਗਾਣਾ ਪ੍ਰੋਗਰਾਮ ਕਰਵਾਉਣ ਲਈ ਆਪਣੀ ਗ਼ਲਤੀ ਸਵੀਕਾਰ ਕੀਤੀ। ਹੁਣ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਮੰਤਰੀ ਬੈਂਸ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਪੈਦਲ ਤੁਰਕੇ ਜਾਣਗੇ। ਗੁਰਦੁਆਰਾ ਸੀਸ ਗੰਜ ਸਾਹਿਬ (ਦਿੱਲੀ) ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਕੇ  ਜੋੜਿਆਂ ਦੀ ਸੇਵਾ ਕਰਨਗੇ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੀਸ਼ਗੰਜ ਸਾਹਿਬ ਵਿਖੇ 2 ਦਿਨ ਜੋੜੇ ਝਾੜਨ ਦੀ ਸੇਵਾ ਉਪਰੰਤ 1100 ਰੁਪਏ ਦੇਗ ਕਰਵਾ ਕੇ ਮੁਆਫੀ ਦੀ ਅਰਦਾਸ ਕਰਵਾਉਣਗੇ।

ਜਿਸ ਸਮਾਗਮ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ ਇਸ ਵਿੱਚ ਪੰਜਾਬੀ ਗਾਇਕ ਬੀਰ ਸਿੰਘ ਨੇ ਪੇਸ਼ਕਾਰੀ ਦਿੱਤੀ ਸੀ। 1 ਅਗਸਤ ਨੂੰ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ ਨੂੰ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਸੀ। ਉਸ ਦਿਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਦੋਵਾਂ ਨੂੰ 6 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਜ਼ਫਰ ਵਿਦੇਸ਼ ਵਿੱਚ ਹੋਣ ਕਰਕੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਬਾਅਦ ਵਿੱਚ ਪੇਸ਼ ਹੋਣ ਲਈ ਇੱਕ ਪੱਤਰ ਭੇਜਿਆ। ਜ਼ਫਰ ਹੁਣ 13 ਅਗਸਤ ਨੂੰ ਪੇਸ਼ ਹੋਣਗੇ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਪੜ੍ਹਾਉਣਾ ਚਾਹੀਦਾ ਹੈ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਦਦ ਲੈਣੀ ਚਾਹੀਦੀ ਹੈ। ਸਿੱਖ ਸੰਸਥਾਵਾਂ ਨੂੰ ਵੀ ਅਜਿਹੇ ਪ੍ਰੋਗਰਾਮਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ, ਕਿਉਂਕਿ ਦੇਸ਼-ਵਿਦੇਸ਼ ਤੋਂ ਸੰਗਤਾਂ ਇਕੱਠਾਂ ਲਈ ਆਉਂਦੀਆਂ ਹਨ। ਅਜਿਹੀ ਸਥਿਤੀ ਵਿੱਚ ਸਾਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ।

Share This Article
Leave a Comment