ਮੰਤਰੀ ਕਟਾਰੂਚੱਕ ਦੀ ਕਥਿਤ ਵੀਡੀਓ ਦਾ ਮਾਮਲਾ, ਸ਼ਿਕਾਇਤਕਰਤਾ ਨੂੰ ਮਿਲੇਗੀ ਸੁਰੱਖਿਆ, ਤਿੰਨ ਮੈਂਬਰੀ SIT ਦਾ ਕੀਤਾ ਗਿਆ ਗਠਨ

Rajneet Kaur
1 Min Read

ਚੰਡੀਗੜ੍ਹ: ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਅੱਜ ਤਿੰਨ ਮੈਂਬਰੀ SIT ਦਾ ਗਠਨ ਕੀਤਾ ਗਿਆ ਹੈ। DIG ਨਰਿੰਦਰ ਭਾਰਗਵ ਦੀ ਅਗਵਾਈ ‘ਚ SIT ਬਣਾਈ ਗਈ ਹੈ ਅਤੇ ਪਠਾਨਕੋਟ ਦੇ ਸੀਨੀਅਰ ਸੁਪਰਡੈਂਟ ਹਰਕਮਲਪ੍ਰੀਤ ਸਿੰਘ ਅਤੇ ਗੁਰਦਾਸਪੁਰ ਦੇ SSP ਵੀ ਇਸ ਕਮੇਟੀ ਦੇ ਮੈਂਬਰ ਹੋਣਗੇ। SIT ਇਸ ਪੁਰੇ ਮਾਮਲੇ ਦੀ ਜਾਂਚ ਕਰੇਗੀ।

ਇਸ ਮਾਮਲੇ ਚ ਸ਼ਿਕਾਇਤਕਰਤਾ ਨੇ ਕੌਮੀ SC ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਜਿਸਤੋਂ ਬਾਅਦ SC ਕਮਿਸ਼ਨ ਨੇ ਪੰਜਾਬ ਦੇ ਮੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕੀਤਾ ਸੀ। ਦਸ ਦਈਏ ਕਿ ਇਸ ਮਾਮਲੇ ‘ਚ ਬੀਤੇ ਦਿਨੀਂ ਪੀੜਤ ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਸੀ।  ਉਸੇ ਸ਼ਿਕਾਇਤਕਰਤਾ ਦੀ ਸ਼ਿਕਾਇਤ ਤੇ ਇਹ SIT ਬਣਾਈ ਗਈ ਹੈ। ਹਾਲਾਂਕਿ ਇਸ ਮਾਮਲੇ ਦੀ ਸ਼ਿਕਾਇਤ ਰਾਜਪਾਲ ਪੰਜਾਬ ਕੋਲ ਵੀ ਕੀਤੀ ਗਈ ਸੀ ਜਿਸਤੇ ਰਾਜਪਾਲ ਨੇ ਵੀ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment