ਮੰਤਰੀ ਕੁਲਦੀਪ ਧਾਲੀਵਾਲ ਨੇ ਨਵੇਂ ਬਣੇ ਸਰਪੰਚਾਂ ਦਾ ਕੀਤਾ ਸਨਮਾਨ

Global Team
2 Min Read

ਅਜਨਾਲਾ : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਖੇ ਹਲਕੇ ਅਧੀਨ ਆਉਂਦੇ ਪਿੰਡਾਂ ਵਿਚੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਵਾਲੇ ਸਰਪੰਚਾਂ ਅਤੇ ਪੰਚਾਂ ਦਾ ਫਤਿਹ ਸਨਮਾਨ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਿਨੇਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਵਿਸ਼ੇਸ਼ ਤੌਰ ‘ਤੇ ਪਹੁੰਚੇ।  ਜਿੱਥੇ 155 ਦੇ ਕਰੀਬ ਸਰਪੰਚਾਂ ਅਤੇ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਅੰਦਰ ਚੁਣੇ ਗਏ ਪੰਚ ਸਰਪੰਚਾਂ ਨੂੰ ਅੱਜ ਵਿਸ਼ੇਸ਼ ਤੌਰ ‘ਤੇ ਬੁਲਾ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਚਾਂ ਸਰਪੰਚਾਂ ਨੂੰ ਉਹਨਾਂ ਦੇ ਬਣਦੇ ਹੱਕਾਂ ਪ੍ਰਤੀ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਉਹ ਆਪਣੇ ਹੱਕਾਂ ਦਾ ਇਸਤੇਮਾਲ ਕਰਕੇ ਪਿੰਡਾਂ ਅੰਦਰ ਵਿਕਾਸ ਕਰਵਾ ਸਕਣ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਵੀ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਪੰਚਾਇਤ ਸਰਪੰਚਾਂ ਨੂੰ  ਸਨਮਾਨਿਤ ਕੀਤਾ ਗਿਆ ਹੈ ਅਤੇ ਉਹ ਇਹਨਾਂ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦੇ ਹਨ ਤੇ ਆਸ ਕਰਦੇ ਹਨ ਕਿ ਉਹ ਪਿੰਡਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment