ਕੈਬਨਿਟ ਮੰਤਰੀ ਧਾਲੀਵਾਲ ਤੋਂ ਮਿਲੇ ਭਰੋਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਦੇ ਬਾਹਰ ਤੋਂ ਚੁੱਕਿਆ ਧਰਨਾ

Rajneet Kaur
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਕਾਰਵਾਈ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਮੰਗਲਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਤੇ ਧਰਨੇ ‘ਤੇ ਬੈਠ ਗਏ।

ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਨੂੰ ਮੰਤਰੀ ਕੁਲਦੀਪ ਧਾਲੀਵਾਲ ਮਿਲਣ ਲਈ ਪਹੁੰਚੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਧਰਨਾ ਲਾਉਣ ਦੀ ਲੋੜ ਨਹੀਂ ਹੈ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਨਾਲ ਹਨ। ਉਹ ਜਦੋਂ ਚਾਹੁਣ ਮੁੱਖ ਮੰਤਰੀ ਭਗਵਤੰ ਮਾਨ ਦੇ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਹੈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ  ਨੇ ਮੂਸੇਵਾਲਾ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 20 ਮਾਰਚ ਤੋਂ ਬਾਅਦ ਮੁਲਾਕਾਤ ਕਰਵਾਉਣਗੇ। ਇਸ ਭਰੋਸੇ ਤੋਂ ਬਾਅਦ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਚੁੱਕ ਦਿੱਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment