ਰੇਲ ਰਾਜ ਮੰਤਰੀ ਸੁਰੇਸ਼ ਅੰਗਾੜੀ ਦਾ ਕੋਰੋਨਾ ਕਾਰਨ ਦੇਹਾਂਤ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਇਸ ‘ਚ ਹੀ ਬੁੱਧਵਾਰ ਨੂੰ ਰੇਲ ਰਾਜ ਮੰਤਰੀ ਸੁਰੇਸ਼ ਅੰਗਾੜੀ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 65 ਸਾਲ ਦੇ ਸਨ।11 ਸਤੰਬਰ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ  ਪਾਈ ਗਈ ਸੀ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਦਿੱਤੀ ਸੀ। ਉਨ੍ਹਾਂ ਦਾ ਕਰੀਬ ਦੋ ਹਫਤਿਆਂ ਤੋਂ ਏਮਜ਼ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

ਉਨ੍ਹਾਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਨੇ ਟਵੀਟ ਕਰ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਵਿਚ ਲਿਖਿਆ, ‘ ਅੰਗਾੜੀ ਨੇ ਕਰਨਾਟਕ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕਾਫੀ ਮਿਹਨਤ ਕੀਤੀ। ਉਹ ਇਕ ਸਮਰਪਿਤ ਸਾਂਸਦ ਤੇ ਮੰਤਰੀ ਸਨ।

ਸੁਰੇਸ਼ ਅੰਗਾੜੀ ਕੋਰੋਨਾ ਨਾਲ ਮਰਨ ਵਾਲੇ ਕਰਨਾਟਕ ਦੇ ਦੂਜੇ ਸਾਂਸਦ ਮੈਂਬਰ ਹਨ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਅਸ਼ੋਕ ਗਸਟੀ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ।

Share This Article
Leave a Comment