ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਮੰਤਰੀ ਤਰੁਣਪ੍ਰੀਤ ਸੌਂਦ, ਦੇਣਗੇ ਸਪੱਸ਼ਟੀਕਰਨ

Global Team
2 Min Read

ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਅੰਮ੍ਰਿਤਸਰ ਪਹੁੰਚੇ ਹਨ। ਕੈਬਿਨੇਟ ਮੰਤਰੀ ਸੌਂਦ ਭਰਾਵਾਂ ਦੇ ਢਾਬੇ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਪੈਦਲ ਪੁੱਜੇ। ਦਰਅਸਲ, ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ। ਬੀਤੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਨੇ ਤਰੁਣਪ੍ਰੀਤ ਸਿੰਘ ਸੌਂਦ ਨੂੰ 5 ਜਨਵਰੀ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

ਸਕੱਤਰੇਤ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਬਣਾਈਆਂ ਗਈਆਂ ਕੁਝ ਤਸਵੀਰਾਂ ’ਚ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾ ਦੇ ਉਲਟ ਦ੍ਰਿਸ਼ ਦਰਸ਼ਾਏ ਗਏ ਸਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ। ਜਿਸ ਸੰਬੰਧੀ ਅੱਜ ਕੈਬਨਿਟ ਮੰਤਰੀ ਸਪੱਸ਼ਟੀਕਰਨ ਦੇਣਗੇ। ਇਸ ਤੋਂ ਪਹਿਲਾਂ ਮੰਤਰੀ ਸੌਂਦ ਨੇ 350ਵੀਂ ਸ਼ਹੀਦੀ ਸ਼ਤਾਬਦੀ ਦੇ ਮੱਦੇਨਜ਼ਰ ਸਮਾਂ ਮੰਗਿਆ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਅਤੇ ਅੱਜ ਸਵੇਰੇ 10 ਵਜੇ ਤੱਕ ਲਿਖਤੀ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਗਏ।

ਬੀਤੇ ਕੱਲ੍ਹ ਤਰੁਣਪ੍ਰੀਤ ਮੰਤਰੀ ਸੌਂਦ ਨੇ ਇਕ ਵੀਡੀਓ ਸੰਦੇਸ਼ ਰਾਹੀਂ ਕਿਹਾ ਸੀ ਕਿ ਉਹ ਨਿੱਜੀ ਰੂਪ ਵਿਚ ਜਰੂਰ ਪੇਸ਼ ਹੋਣਗੇ, ਜੇ ਜਾਣੇ-ਅਣਜਾਣੇ ਮੇਰੇ ਪਾਸੋਂ ਕੋਈ ਗਲਤੀ ਹੋਈ ਹੈ ਤਾਂ ਜੋ ਵੀ ਹੁਕਮ ਮੈਨੂੰ ਸੁਣਾਇਆ ਜਾਵੇਗਾ,ਉਹ ਸਿਰ ਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਸਤਿਕਾਰ ਸਹਿਤ ਉਨ੍ਹਾਂ ਦਾ ਸਿਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੁਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment