ਮਹਿੰਗੇ ਹੋਟਲਾਂ ਦੀ ਥਾਂ ਹੁਣ ਸਰਕਟ ਹਾਊਸਾਂ ‘ਚ ਠਹਿਰਣਗੇ ਮੰਤਰੀ: CM ਮਾਨ

Rajneet Kaur
2 Min Read

ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਵੀਆਈਪੀ ਕਲਚਰ ਨੂੰ ਠੱਲ੍ਹ ਪਾਉਣ ਤੇ ਸਰਕਾਰੀ ਖਰਚਾ ਘਟਾਉਣ ਲਈ ਇੱਕ ਹੋਰ ਅਹਿਮ ਫ਼ੈਸਲਾ ਲਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਜ਼ੀਰਾਂ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਵੀ ਕੋਈ ਵਜ਼ੀਰ ਫ਼ੀਲਡ ਵਿੱਚ ਜਾਵੇ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ਵਿੱਚ ਹੀ ਠਹਿਰਨ । CM ਮਾਨ ਵੱਲੋਂ ਕੈਬਨਿਟ ਵਜ਼ੀਰਾਂ ਨੂੰ ਪੰਜ ਤਾਰਾ ਹੋਟਲਾਂ ਵਿੱਚ ਠਹਿਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਦਫ਼ਤਰ ਵੱਲੋਂ ਲਿਖਤੀ ਹੁਕਮ ਵੀ ਜਾਰੀ ਕੀਤੇ ਜਾਣੇ ਹਨ। ਮੁੱਖ ਮੰਤਰੀ ਦਫ਼ਤਰ ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ।   ਹੁਣ ਖੰਡਰ ਬਣ ਰਹੇ ਰੈਸਟ ਹਾਊਸਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ਵਿੱਚੋਂ ਕਰਨ ਵਾਸਤੇ ਕਿਹਾ ਗਿਆ ਹੈ। ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ।

ਸੂਤਰਾਂ ਅਨੁਸਾਰ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਵੀ 20 ਅਕਤੂਬਰ ਨੂੰ ਪਟਿਆਲਾ ਦੇ ਸਰਕਟ ਹਾਊਸ ਦਾ ਦੌਰਾ ਕੀਤਾ ਸੀ। ਪੰਜਾਬ ‘ਚ ਸੱਤ ਸਰਕਟ ਹਾਊਸ ਹਨ ਜਦਕਿ ਰੈਸਟ ਹਾਊਸਾਂ ਦੀ ਗਿਣਤੀ ਸੈਂਕੜਿਆਂ ਵਿਚ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment