ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਫਿਲਮ ਅਤੇ ਟੀ.​​ਵੀ ਸੀਰੀਅਲ ਪ੍ਰੋਡਕਸ਼ਨ ਲਈ ਦਿਸ਼ਾ ਨਿਰਦੇਸ਼ ਜਾਰੀ

TeamGlobalPunjab
1 Min Read

ਨਵੀਂ ਦਿੱਲੀ – ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਮੀਡੀਆ ਅਤੇ ਫਿਲਮ ਜਗਤ ਵਿਚ ਕੰਮ ਦੁਬਾਰਾ ਸ਼ੁਰੂ ਕਰਨ ਲਈ ਵਿਸਥਾਰਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਜਾਰੀ ਕੀਤੀ ਹੈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਪਹਿਨਣ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਲੋਕਾਂ ਨੂੰ ਛੱਡ ਕੇ ਜੋ ਕੈਮਰੇ ‘ਤੇ ਰਿਕਾਰਡ ਕੀਤੇ ਜਾ ਰਹੇ ਹਨ, ਤੋਂ ਇਲਾਵਾ ਸਭ ਬਾਕੀ ਮਾਸਕ ਲਗਾਉਣਗੇ।

ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਮੀਡੀਆ ਅਤੇ ਫਿਲਮ ਉਦਯੋਗ ਵਿੱਚ ਕੰਮ ਕਰਦਿਆਂ ਜਾਂ ਸ਼ੂਟਿੰਗ ਦੌਰਾਨ ਕੁਝ ਸਾਵਧਾਨੀਆਂ ਵਰਤਣੀਆਂ ਜ਼ਰੂਰੀ ਹਨ। ਇਹ ਐਸਓਪੀਜ਼ ਕੋਰੋਨਾ ਦੀ ਲਾਗ ਕਾਰਨ ਜਾਰੀ ਕੀਤੀਆਂ ਗਈਆਂ ਹਨ। ਐਸਓਪੀ ਦੇ ਅਨੁਸਾਰ ਸ਼ੂਟ ਸਥਾਨਾਂ ਅਤੇ ਕੰਮ ਦੇ ਹੋਰ ਸਥਾਨਾਂ ਤੇ ਢੁਕਵੀਂ ਦੂਰੀ ਨੂੰ ਯਕੀਨੀ ਬਣਾਇਆ ਜਾਣਾ ਹੈ। ਇਸ ਵਿਚ ਢੁਕਵੀਂ ਸਵੱਛਤਾ, ਭੀੜ ਪ੍ਰਬੰਧਨ ਅਤੇ ਸੁਰੱਖਿਆ ਉਪਕਰਣਾਂ ਦੀ ਵਿਵਸਥਾ ਸਮੇਤ ਉਪਾਅ ਸ਼ਾਮਲ ਹਨ।

Share this Article
Leave a comment