ਅੰਮ੍ਰਿਤਸਰ ‘ਚ ਫੁੱਟਬਾਲ ਟੂਰਨਾਮੈਂਟ ਦੌਰਾਨ ਚੱਲੀ ਗੋਲੀ, ਨਾਬਾਲਗ ਲੜਕੇ ਦੀ ਮੌਤ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਖੱਬੇ ਰਾਜਪੂਤਾਂ ‘ਚ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਸ ਵਿੱਚੋਂ ਇੱਕ ਨਾਬਾਲਗ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਪਿੰਡ ਦੇ ਕੁਝ ਬੱਚੇ ਅਤੇ ਹੋਰ ਲੋਕ ਟੂਰਨਾਮੈਂਟ ਦੇਖਣ ਗਏ ਹੋਏ ਸਨ। ਜਿੱਥੇ ਗੋਲੀ ਲੱਗਣ ਨਾਲ ਨਾਬਾਲਗ ਲੜਕੇ ਗੁਰਸੇਵਕ ਸਿੰਘ (14 ਸਾਲ) ਪੁੱਤਰ ਦਲਬੀਰ ਸਿੰਘ ਦੀ ਮੌਤ ਹੋ ਗਈ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾ ਰਹੇ ਸਨ। ਪਰ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਨਾਲ ਪੂਰੇ ਸਮਾਗਮ ਵਿਚ ਹਫੜਾ-ਦਫੜੀ ਮਚ ਗਈ। 

ਮਾਸੂਮ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਮੁਤਾਬਿਕ ਮ੍ਰਿਤਕ ਪਿੱਠ ‘ਚ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਜੋ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋ ਦੰਮ ਤੋੜ ਗਿਆ ਹੈ ਤੇ ਡਾਕਟਰਾਂ ਵੱਲੋਂ ਮ੍ਰਿਤਕ ਘੋਸਿਤ ਕਰ ਦਿੱਤਾ ਗਿਆ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment