ਜਲੰਧਰ ‘ਚ 15 ਸਾਲਾ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਅੰਮ੍ਰਿਤਸਰ ਦੇ ਨੌਜਵਾਨ ’ਤੇ ਕੇਸ ਦਰਜ

Global Team
2 Min Read

ਜਲੰਧਰ: ਜਲੰਧਰ ਦੇ ਬਿਲਗਾ ਥਾਣਾ ਖੇਤਰ ਦੇ ਪੂਆਦਰਾ ਪਿੰਡ ਵਿੱਚ ਇੱਕ ਨਾਬਾਲਿਗ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਹੁਲ ਨਾਮ ਦੇ ਨੌਜਵਾਨ ’ਤੇ ਜਬਰ ਜਨਾਹ ਦੇ ਦੋਸ਼ ਲਗੇ ਹਨ। ਪੁਲਿਸ ਨੇ ਮੁਲਜ਼ਮ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ ਦੀ ਧਾਰਾ 65(1) ਅਤੇ ਪੋਕਸੋ ਐਕਟ ਦੀ ਧਾਰਾ 6 ਹੇਠ ਮਾਮਲਾ ਦਰਜ ਕਰ ਲਿਆ ਹੈ।

ਸ਼ਿਕਾਇਤਕਰਤਾ ਔਰਤ ਨੇ ਦੱਸਿਆ ਕਿ ਉਸ ਦੀ 15 ਸਾਲ ਦੀ ਭਤੀਜੀ 9ਵੀਂ ਕਲਾਸ ਵਿੱਚ ਪੜ੍ਹਦੀ ਹੈ ਅਤੇ ਪਿਛਲੇ ਲਗਭਗ ਡੇਢ ਮਹੀਨੇ ਤੋਂ ਉਸਨੂੰ ਪੇਟ ਦਰਦ ਦੀ ਸਮੱਸਿਆ ਸੀ। ਪਹਿਲਾਂ ਉਸਨੂੰ ਇੱਕ ਨਿੱਜੀ ਡਾਕਟਰ ਤੋਂ ਦਵਾਈ ਦਿਵਾਈ ਗਈ ਪਰ ਕੋਈ ਸੁਧਾਰ ਨਹੀਂ ਆਇਆ।

19 ਅਪ੍ਰੈਲ 2026 ਨੂੰ ਜਦੋਂ ਦਰਦ ਬਹੁਤ ਵੱਧ ਗਿਆ ਤਾਂ ਲੜਕੀ ਨੂੰ ਫਿਲੌਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸਨੂੰ ਇੱਕ ਮਹਿਲਾ ਡਾਕਟਰ ਕੋਲ ਭੇਜਿਆ ਗਿਆ। ਜਾਂਚ ਤੋਂ ਬਾਅਦ ਡਾਕਟਰ ਨੇ ਦੱਸਿਆ ਕਿ ਲੜਕੀ ਗਰਭਵਤੀ ਹੈ ਅਤੇ ਡਿਲਿਵਰੀ ਦਾ ਸਮਾਂ ਪੂਰਾ ਹੋ ਚੁੱਕਾ ਹੈ। ਇਸ ਤੋਂ ਬਾਅਦ ਉਸ ਦੀ ਡਿਲਿਵਰੀ ਕਰਵਾਈ ਗਈ।

ਡਿਲਿਵਰੀ ਤੋਂ ਬਾਅਦ ਜਦੋਂ ਔਰਤ ਨੇ ਲੜਕੀ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਅਮ੍ਰਿਤਸਰ ਦੇ ਰਾਹੁਲ ਨਾਮ ਦੇ ਨੌਜਵਾਨ ਨੇ ਉਸ ਨਾਲ ਜਬਰ ਜਨਾਹ ਕੀਤਾ ਸੀ। ਹਾਲਾਂਕਿ ਮੁਲਜ਼ਮ ਦਾ ਪੂਰਾ ਪਤਾ ਅਜੇ ਨਹੀਂ ਮਿਲਿਆ।

ਮਹਿਲਾ ਨੇ ਇਹ ਵੀ ਦੱਸਿਆ ਕਿ ਪੀੜਤਾ ਉਸ ਦੇ ਭਰਾ ਦੀ ਛੋਟੀ ਧੀ ਹੈ। ਉਸ ਦੀ ਮਾਂ ਲਗਭਗ 13 ਸਾਲ ਪਹਿਲਾਂ ਘਰ ਛੱਡ ਗਈ ਸੀ ਅਤੇ ਦਾਦਾ ਦੀ ਮੌਤ ਲਗਭਗ ਸਵਾ ਸਾਲ ਪਹਿਲਾਂ ਹੋ ਗਈ ਸੀ। ਇਸ ਕਰਕੇ ਲੜਕੀ ਪਿਛਲੇ 7  ਮਹੀਨਿਆਂ ਤੋਂ ਆਪਣੀ ਬੁਆ ਦੇ ਕੋਲ ਰਹਿ ਰਹੀ ਸੀ।

ਬਿਲਗਾ ਥਾਣੇ ਦੇ ਐਸਐਚਓ ਗੁਰਸ਼ਰਨ ਸਿੰਘ ਨੇ ਕਿਹਾ ਕਿ ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment