ਕੌਮੀ ਘੱਟ ਗਿਣਤੀ ਕਮਿਸ਼ਨ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਲਿਆ ਨੋਟਿਸ, ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

TeamGlobalPunjab
1 Min Read

ਆਨੰਦਪੁਰ ਸਾਹਿਬ/ ਨਵੀਂ ਦਿੱਲੀ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਦਾ ਖ਼ੁਦ ਨੋਟਿਸ ਲੈਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ, ਪੁਲਿਸ ਮੁਖੀ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ 7 ਦਿਨਾਂ ਵਿਚ ਰਿਪੋਰਟ ਮੰਗੀ ਹੈ।

ਕੇਂਦਰ ਸਰਕਾਰ ਦੇ ਜੁਆਇੰਟ ਸਕੱਤਰ ਡੈਨੀਅਲ ਈ ਰਿਚਰਡਸ ਦੇ ਦਸਤਖ਼ਤਾਂ ਹੇਠ ਜਾਰੀ ਪੱਤਰ ਵਿਚ ਲਿਖਿਆ ਹੈ ਕਿ ਗੁਰਦੁਆਰਾ ਕੰਪਲੈਕਸ ਵਿਚ ਇਕ ਵਿਅਕਤੀ ਵੱਲੋਂ ਕੀਤੀ ਗਈ ਹਰਕਤ ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਇਸ ਕਾਰਨ ਕੋਈ ਵੀ ਅਣਸੁਖਾਵੀਂ ਘਟਨ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਤੇ ਇਸ ਦੇ ਬਚਾਅ ਲਈ ਲੋੜੀਂਦੇ ਕਦਮ ਚੁੱਕਣ ਦੀ ਲੋੜ ਹੈ।

ਇਸ ਲਈ ਕਮਿਸ਼ਨ ਸੂਬਾ ਸਰਕਾਰ ਨੂੰ ਹਦਾਇਤ ਕਰਦਾ ਹੈ ਕਿ ਬਚਾਅ ਲਈ ਜੋ ਵੀ ਕਦਮ ਚੁੱਕੇ ਹਨ, ਸਬੰਧੀ ਰਿਪੋਰਟ 7 ਦਿਨਾਂ ਵਿਚ ਕਮਿਸ਼ਨ ਨੂੰ ਦਿੱਤੀ ਜਾਵੇ।

Share this Article
Leave a comment