ਚੰਡੀਗੜ੍ਹ: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਕਾਫੀ ਤਣਾਅ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ‘ਚ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਣਮਿਥੇ ਸਮੇਂ ਲਈ ਮੁਅੱਤਲ ਕੀਤੇ ਜਾਣ ਉਤੇ ਡੂੰਘੀ ਫ਼ਿਕਰਮੰਦੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਜਾਂ ਉਸ ਦੇਸ਼ ਵਿੱਚ ਵਿਦਿਆਰਥੀਆਂ ਵਜੋਂ ਰਹਿ ਰਹੇ ਲੱਖਾਂ ਨੌਜਵਾਨ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜੋ ਕੁਝ ਹੋ ਰਿਹਾ ਹੈ, ਉਸ ਦਾ ਭਾਰਤ-ਕੈਨੇਡਾ ਸਬੰਧਾਂ ‘ਤੇ ਅਸਰ ਪੈ ਰਿਹਾ ਹੈ। ਸਿੱਖਾਂ ਨੂੰ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ, ਗ਼ਲਤ ਧਾਰਨਾ ਪੈਦਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਰੋਕਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਲਈ, ਖਾਸ ਤੌਰ ‘ਤੇ ਦੇਸ਼ਭਗਤ ਸਿੱਖ ਭਾਈਚਾਰੇ ਲਈ, ਜਿਨ੍ਹਾਂ ਨੇ ਨਾ ਸਿਰਫ ਦੇਸ਼ ਦੀ ਆਜ਼ਾਦੀ ਲਈ, ਸਗੋਂ ਸਰਹੱਦਾਂ ‘ਤੇ ਵਿਦੇਸ਼ੀ ਹਮਲੇ ਦਾ ਟਾਕਰਾ ਕਰਨ ਲਈ ਵੀ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨੂੰ ਅੱਜ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਆਪਣੇ ਵਤਨ ਦੀ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਮੈਨੂੰ ਅਨੇਕਾਂ ਫੋਨ ਕਾਲਾਂ ਅਤੇ ਸੰਦੇਸ਼ ਪ੍ਰਾਪਤ ਹੋ ਰਹੇ ਹਨ।
#WATCH | Delhi: On the India-Canada row, Akali Dal President & MP Sukhbir Singh Badal says, "The current situation between India and Canada is now affecting the people of Indian origin living in Canada…A panic-like situation is developing among the people. The government of… pic.twitter.com/g9f7vbYqLH
— ANI (@ANI) September 21, 2023
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.