ਚੰਡੀਗੜ੍ਹ: ਪੰਜਾਬ ਦਾ ਨਾਮ ਦੁਨੀਆਂ ਭਰ ‘ਚ ਰੌਸ਼ਨ ਕਰਨ ਵਾਲੀ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਹਰਨਾਜ਼ ਕੌਰ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ‘ਤੇ ਵਧਾਈ ਦਿੱਤੀ।
ਪੰਜਾਬ ਸਰਕਾਰ ਨੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ’ਚ ਹਰਨਾਜ਼ ਕੌਰ ਸੰਧੂ ਭਗਵੰਤ ਮਾਨ ਨਾਲ ਗੱਲਬਾਤ ਕਰਦੀ ਨਜ਼ਰ ਆ ਰਹੀ ਹੈ। ਇਸ ਮੁਲਾਕਾਤ ਦੌਰਾਨ ਹਰਨਾਜ਼ ਕੌਰ ਦੇ ਮਾਤਾ-ਪਿਤਾ ਤੇ ਰਾਘਵ ਚੱਢਾ ਵੀ ਮੌਜੂਦ ਸਨ।
Miss Universe @HarnaazKaur Sandhu called on CM @BhagwantMann today at his official residence. Chief Minister congratulated her for making the country proud by bringing the title of Miss Universe back to India after 21 years. pic.twitter.com/H2f8PM0Xg6
— CMO Punjab (@CMOPb) March 30, 2022
ਹਰਨਾਜ਼ ਕੌਰ ਸੰਧੂ ਨੇ ਚੰਡੀਗੜ੍ਹ ‘ਚ ਮੀਡੀਆ ਨਾਲ ਵੀ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਵਿੱਚ ਨਸ਼ਿਆ ਦਾ ਮੁੱਦਾ ਗੰਭੀਰ ਹੈ ਅਤੇ ਉਹ ਇਸ ਪ੍ਰਤੀ ਲੋਕਾਂ ਨੂੰ ਜ਼ਰੂਰ ਜਾਗਰੂਕ ਕਰਨਾ ਚਾਹੁੰਦੀ ਹੈ। ਹਰਨਾਜ਼ ਨੇ ਇਹ ਵੀ ਦੱਸਿਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੈਨ ਹੈ। ਉਨ੍ਹਾਂ ਕਿਹਾ ਜਿਸ ਤਰ੍ਹਾਂ ਭਗਵੰਤ ਮਾਨ ਸੂਬੇ ‘ਚ ਇੰਨੇ ਘੱਟ ਸਮੇਂ ਵਿੱਚ ਬਦਲਾਅ ਲੈ ਕੇ ਆਏ ਉਨ੍ਹਾਂ ਤੋਂ ਮੈਂ ਬਹੁਤ ਪ੍ਰਭਾਵਿਤ ਹਾਂ।
ਇਸ ਖਾਸ ਮੌਕੇ ਹਰਨਾਜ ਪੰਜਾਬੀ ਸੂਟ ਅਤੇ ਫੁਲਕਾਰੀ ਵਿੱਚ ਨਜ਼ਰ ਆਈ। ਦੱਸਣਯੋਗ ਹੈ ਕਿ ਹਰਨਾਜ਼ ਸੰਧੂ ਨੇ 21 ਸਾਲ ਬਾਅਦ ਭਾਰਤ ਲਈ ਇਹ ਖ਼ਿਤਾਬ ਜਿੱਤਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.