ਮਿਸ਼ਨ ਲਾਲ ਲਕੀਰ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਆਬਾਦੀਆਂ ਦਾ ਮਾਲਕਾਨਾ ਹੱਕ ਮਿਲੇਗਾ : ਬਲਬੀਰ ਸਿੰਘ ਸਿੱਧੂ

TeamGlobalPunjab
2 Min Read

ਮੋਹਾਲੀ: ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪਿੰਡਾਂ ਵਿੱਚ ਲਾਲ ਡੋਰੇ ਅੰਦਰ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਫੈਸਲਾ ਕਰਕੇ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇੱਥੇ ਪਿੰਡ ਸਨੇਟਾ ਵਿੱਚ ਕਰਵਾਏ ਕਰਜ਼ਾ ਮੁਕਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਸਿੱਧੂ ਨੇ ਕਿਹਾ ਕਿ ਲੋਕਾਂ ਕੋਲ ਆਬਾਦੀਆਂ ਦੇ ਅੰਦਰ ਦੀਆਂ ਰਜਿਸਟਰੀਆਂ ਨਾ ਹੋਣ ਕਾਰਨ ਉਨ੍ਹਾਂ ਨੂੰ ਕਰਜ਼ ਲੈਣ ਜਾਂ ਹੋਰ ਕੰਮਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਡਰੋਨ ਰਾਹੀਂ ਪਿੰਡਾਂ ਦਾ ਸਰਵੇਖਣ ਕਰਵਾ ਕੇ ਲੋਕਾਂ ਦੀਆਂ ਰਜਿਸਟਰੀਆਂ ਮੁਫ਼ਤ ਕੀਤੀਆਂ ਜਾਣ ਤਾਂ ਕਿ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਦਿੱਕਤਾਂ ਘਟਣਗੀਆਂ ਤੇ ਉਨ੍ਹਾਂ ਨੂੰ ਲਾਲ ਡੋਰੇ ਦੇ ਅੰਦਰਲੇ ਮਕਾਨਾਂ ਦੇ ਮਾਲਕਾਨਾ ਹੱਕ ਮਿਲਣ ਕਾਰਨ ਝਗੜੇ ਵੀ ਘਟਣਗੇ।

ਪੰਜ ਖੇਤੀਬਾੜੀ ਸਹਿਕਾਰੀ ਸਭਾਵਾਂ ਅਧੀਨ ਪੈਂਦੇ 15 ਪਿੰਡਾਂ ਦੇ 459 ਬੇਜ਼ਮੀਨੇ, ਦੁਕਾਨਦਾਰ ਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤੀ ਲਈ ਪੱਤਰ ਵੰਡਦਿਆਂ ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਕਿਸਾਨਾਂ ਦਾ ਤਕਰੀਬਨ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ ਅਤੇ ਹੁਣ ਬੇਜ਼ਮੀਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਉਤੇ ਲੀਕ ਮਾਰੀ ਜਾ ਰਹੀ ਹੈ, ਜਿਸ ਨਾਲ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣਗੇ। ਉਨ੍ਹਾਂ ਕਿਹਾ ਕਿ ਅੱਜ 459 ਲਾਭਪਾਤਰੀਆਂ ਦੇ ਤਕਰੀਬਨ 79 ਲੱਖ ਦੇ ਕਰਜ਼ੇ ਉਤੇ ਲੀਕ ਮਾਰ ਕੇ ਉਨ੍ਹਾਂ ਨੂੰ ਕਰਜ਼ਾ ਮੁਕਤੀ ਦੇ ਸਰਟੀਫਿਕੇਟ ਦਿੱਤੇ ਗਏ, ਜੋ ਇਨ੍ਹਾਂ ਲੋੜਵੰਦਾਂ ਦੀ ਵੱਡੀ ਮਦਦ ਹੈ।

- Advertisement -

ਇਸ ਮੌਕੇ ਮਾਰਕੀਟ ਕਮੇਟੀ ਖਰੜ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਤਜਿੰਦਰ ਸਿੰਘ ਸੀਨੀਅਰ ਮੈਨੇਜਰ ਸਹਿਕਾਰੀ ਬੈਂਕ, ਸਰਬਜੀਤ ਸਿੰਘ ਬ੍ਰਾਂਚ ਮੈਨੇਜਰ ਸੋਹਾਣਾ, ਮੁਖਤਿਆਰ ਸਿੰਘ ਮੈਨੇਜਰ ਕੋਆਪਰੇਟਿਵ ਬੈਂਕ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਂਪੁਰ, ਚੌਧਰੀ ਰਾਮ ਈਸ਼ਵਰ ਸਰਪੰਚ ਗੋਬਿੰਦਗੜ੍ਹ, ਗੁਰਵਿੰਦਰ ਸਿੰਘ ਬੜੀ, ਜਗੀਰ ਸਿੰਘ ਗੋਬਿੰਦਗੜ੍ਹ, ਬਲਬੀਰ ਸਿੰਘ, ਬੰਤ ਸਿੰਘ, ਸਮੂਹ ਸਕੱਤਰਾਂ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਮੌਜੂਦ ਸਨ।

Share this Article
Leave a comment