ਮਿਥੁਨ ਚੱਕਰਵਰਤੀ ਨੂੰ ਆਇਆ ਬ੍ਰੇਨ ਸਟ੍ਰੋਕ , ਡਾਕਟਰਾਂ ਨੇ ਜਾਰੀ ਕੀਤੀ ਅਪਡੇਟ

Rajneet Kaur
2 Min Read

ਨਿਊਜ਼ ਡੈਸਕ: ਸ਼ਨੀਵਾਰ ਸਵੇਰੇ ਦਿੱਗਜ ਬਾਲੀਵੁੱਡ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕੋਲਕਾਤਾ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਹਸਪਤਾਲ ਹਰ ਪਲ ਅਦਾਕਾਰ ਦੀ ਖਬਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਭੇਜ ਰਿਹਾ ਹੈ। ਇਸ ਦੌਰਾਨ ਹਸਪਤਾਲ ਵੱਲੋਂ ਇੱਕ ਵਾਰ ਫਿਰ ਅਦਾਕਾਰ ਦਾ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ‘ਦਿ ਕਸ਼ਮੀਰ ਫਾਈਲਜ਼’ ਦੇ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਬ੍ਰੇਨ ਸਟ੍ਰੋਕ ਆਇਆ ਹੈ।

ਜਿਸ ਨੂੰ ਡਾਕਟਰੀ ਭਾਸ਼ਾ ਵਿੱਚ ਸੇਰੇਬ੍ਰਲ ਵੈਸਕੁਲਰ ਐਕਸੀਡੈਂਟ ਕਿਹਾ ਜਾਂਦਾ ਹੈ। ਨਾਲ ਹੀ, ਹਸਪਤਾਲ ਤੋਂ ਦੱਸਿਆ ਜਾ ਰਿਹਾ ਹੈ ਕਿ ਅਭਿਨੇਤਾ ਹੁਣ ਪੂਰੀ ਤਰ੍ਹਾਂ ਹੋਸ਼ ਵਿਚ ਹੈ ਅਤੇ ਖਤਰੇ ਤੋਂ ਬਾਹਰ ਹੈ। ਮਿਲੀ ਜਾਣਕਾਰੀ ਅਨੁਸਾਰ ਸਟ੍ਰੋਕ ਕਾਫੀ ਮਾਮੂਲੀ ਸੀ, ਜਿਸ ਕਾਰਨ ਅਭਿਨੇਤਾ ਨੂੰ ਸਮੇਂ ‘ਤੇ ਸਹੀ ਇਲਾਜ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ‘ਦਿਮਾਗ ਦੇ ਐਮਆਰਆਈ ਸਮੇਤ ਕਈ ਮਹੱਤਵਪੂਰਨ ਟੈਸਟ ਅਤੇ ਰੇਡੀਓਲਾਜੀ ਟੈਸਟ ਕੀਤੇ ਗਏ ਸਨ, ਜਿਸ ਤੋਂ ਪਤਾ ਚੱਲਿਆ ਸੀ ਕਿ ਉਨ੍ਹਾਂ ਨੂੰ ਦਿਮਾਗ ਦੇ ਇਸਕੇਮਿਕ ਸੇਰੇਬਰੋਵੈਸਕੁਲਰ ਸਟ੍ਰੋਕ ਦਾ ਸਾਹਮਣਾ ਕਰਨਾ ਪਿਆ ਸੀ। ਫਿਲਹਾਲ ਉਹ ਪੂਰੀ ਤਰ੍ਹਾਂ ਹੋਸ਼ ‘ਚ ਹਨ ਅਤੇ ਚੰਗੀ ਤਰ੍ਹਾਂ ਬੋਲ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment