ਅਮਰਜੀਤ ਸੰਦੋਆ ਨੇ ਵਿਧਾਇਕੀ ਅਹੁਦੇ ਤੋਂ ਅਸਤੀਫਾ ਲਿਆ ਵਾਪਸ ?

TeamGlobalPunjab
1 Min Read

ਰੂਪਨਗਰ: ਆਪ ਤੋਂ ਬਾਗੀ ਹੋ ਕੇ ਕਾਂਗਰਸ ਦਾ ਹੱਥ ਫੜਨ ਵਾਲੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵਿਧਾਇਕ ਵਜੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ।

ਦੱਸਣਯੋਗ ਹੈ ਕਿ ਸੰਦੋਆ ਬੀਤੀ 4 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਾਮਲ ਹੋ ਗਏ ਸਨ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸੰਦੋਆ ਨੇ ਬਤੌਰ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਪਰ ਵਿਧਾਨ ਸਭਾ ਸਪੀਕਰ ਨੇ ਤਕਨੀਕੀ ਕਾਰਨਾਂ ਕਰਕੇ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੰਦੋਆਂ ਨੇ ਬੀਤੇ ਦਿਨੀਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਵਿਧਾਇਕੀ ਦੇ ਅਹੁਦੇ ਤੋਂ ਤੋਂ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਕਿਆਸ ਅਰਾਈਆਂ ਇਹ ਵੀ ਹਨ ਕਿ ਮਾਸਟਰ ਬਲਦੇਵ ਸਿੰਘ ਦੀ ਤਰਾਂ ਸੰਦੋਆ ਦੀ ਘਰ ਵਾਪਸੀ ਹੋ ਸਕਦੀ ਹੈ ਯਾਨਿ ਅਮਰਜੀਤ ਸੰਦੋਆ ਮੁੜ ਤੋਂ ਆਮ ਆਦਮੀ ਪਾਰਟੀ ‘ਚ ਜਾ ਸਕਦੇ ਹਨ ਕਿਉਂਕਿ ਆਪ ਲੀਡਰਸ਼ਿਪ ਨੇ ਆਪਣੇ ਰੁੱਸੇ ਵਿਧਾਇਕਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ ਹੋਈਆਂ ਹਨ।

Share this Article
Leave a comment