ਨਵਾਂਸ਼ਹਿਰ: ਇੱਥੋਂ ਦੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਵੀ ਕਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੰਗਦ ਸਿੰਘ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਅੰਗਦ ਸਿੰਘ ਨੇ ਅਪੀਲ ਕੀਤੀ ਹੈ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਉਹ ਕੋਰੋਨਾ ਜਾਂਚ ਕਰਵਾਉਣ।
ਵਿਧਾਇਕ ਤੋਂ ਇਲਾਵਾ ਉਨ੍ਹਾਂ ਦੇ ਦੋ ਸਾਥੀਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ਿਟਿਵ ਆਈ ਹੈ। ਉਨ੍ਹਾਂ ਦੇ ਪੀਏ ਨੂੰ ਵੀ ਬੁਖਾਰ ਦੀ ਸ਼ਿਕਾਇਤ ਹੋਈ ਸੀ ਜਿਸ ਤੋਂ ਬਾਅਦ ਕੋਰੋਨਾ ਟੈਸਟ ਕਰਵਾਇਆ ਤਾਂ ਪੀਏ ਵੀ ਕਰੋਨਾ ਪੀੜਤ ਪਾਏ ਗਏ।
ਵਿਧਾਇਕ ਅੰਗਦ ਦੇ ਕਰੋਨਾ ਪਾਜ਼ਿਟਿਵ ਆਉਣ ਦੀ ਖਬਰ ਤੋਂ ਪਹਿਲਾਂ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੀ ਕੋਰੋਨਾ ਪੀੜਤ ਪਾਏ ਗਏ ਸਨ। ਅਮਨ ਅਰੋੜਾ ਨੇ ਵੀ ਖੁਦ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।