ਲੁਧਿਆਣਾ : ਅੱਜ ਲਾਕਡਾਊਨ ਹੋਣ ਦੇ ਬਾਵਜੂਦ ਲੁਧਿਆਣਾ ਦੇ ਕੋਟ ਮੰਗਲ ਸਿੰਘ ਇਲਾਕੇ ਵਿੱਚ ਐਤਵਾਰ ਨੂੰ ਸੜਕ ਨਿਰਮਾਣ ਦੇ ਉਦਘਾਟਨ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵਿਚਾਲੇ ਝੜਪ ਹੋ ਗਈ। ਤਣਾਅ ਐਨਾ ਵੱਧ ਗਿਆ ਕਿ ਦੋਵਾਂ ਦੇ ਹਮਾਇਤੀ ਇਕ-ਦੂਜੇ ਨੂੰ ਗਾਲਾਂ ਕੱਢਣ ਲੱਗ ਪਏ। ਇਸ ਦੌਰਾਨ ਹੱਥੋਪਾਈ ਵੀ ਹੋਈ ਜਿਸ ਵਿਚ ਵਿਧਾਇਕ ਬੈਂਸ ਨੇ ਅਕਾਲੀ ਆਗੂ ਦੇ ਥੱਪੜ ਮਾਰ ਦਿਤੇ। ਇਸ ਝੜਪ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ ਹੋ ਰਹੀ ਹੈ।
https://www.youtube.com/watch?v=RJP14QxIZ-g
ਅਕਾਲੀ ਦਲ ਆਗੂਆਂ ਨੇ ਤਿੱਖੇ ਵਿਰੋਧ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 6 ‘ਚ ਵਿਧਾਇਕ ਬੈਂਸ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ।ਗੁਰਦੀਪ ਗੋਸ਼ਾ ਨੇ ਦਸਤਾਰ ਦੀ ਬੇਅਦਬੀ ਕਰਨ ਦਾ ਆਰੋਪ ਲਗਾਇਆ ਹੈ। ਗੋਸ਼ਾ ਨੇ ਕਿਹਾ ਕਿ ਵਿਧਾਇਕ ਬੈਂਸ ਨੇ ਲੋਕਤੰਤਰ ਦਾ ਕਤਲ ਕਰ ਦਿੱਤਾ ਹੈ ਅਤੇ ਦਸਤਾਰ ਦੀ ਬੇਅਦਬੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਦੋਸ਼ ਲਗਾਇਆ ਕਿ ਇੱਕ ਨੌਜਵਾਨ ਦੀ ਦਸਤਾਰ ਉਤਾਰ ਦਿੱਤੀ ਗਈ ਸੀ ਅਤੇ ਉਸ ਨਾਲ ਬਦਸਲੂਕੀ ਕੀਤੀ ਗਈ ਸੀ।
ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਕਾਲੀ ਦਲ ਰਾਜਨੀਤੀ ਕਰ ਰਿਹਾ ਹੈ ਅਤੇ ਅੱਜ ਉਨ੍ਹਾਂ ਦੇ ਉਦਘਾਟਨ ਸਮਾਰੋਹ ‘ਚ ਆ ਕੇ ਹੁੱਲੜ ਬਾਜ਼ੀ ਕੀਤੀ ਹੈ । ਜਿਸਨੂੰ ਲੈ ਕੇ ਬੈਂਸ ਨੇ ਇਸ ਮਾਮਲੇ ਦੀ ਨਿੰਦਾ ਕੀਤੀ । ਉਥੇ ਹੀ ਉਨ੍ਹਾਂ ਕਿਹਾ ਕਿ ਸੰਗਤ ਨੇ ਉਨ੍ਹਾਂ ਨੂੰ ਪ੍ਰਸ਼ਾਦ ਵਜੋਂ ਪਿਆਰ ਦਿੱਤਾ ਹੈ।
ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਲਾਤ ‘ਤੇ ਕਾਬੂ ਪਾ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।