ਇੱਕ ਸਾਲ ਬਾਅਦ ਜੇਲ੍ਹ ਤੋਂ ਬਾਹਰ ਆਏ MLA ਗੱਜਣ ਮਾਜਰਾ

Global Team
2 Min Read

ਪਟਿਆਲਾ: ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ  ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਵਿਧਾਇਕ ਦੀ ਰਿਹਾਈ ਦੀ ਖ਼ਬਰ ਸੁਣਦਿਆਂ ਵਰਕਰਾਂ ਤੇ ਸਮਰਥਕਾਂ ‘ਚ ਖੁਸ਼ੀ ਦਾ ਮਾਹੌਲ ਹੈ।ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਬਾਹਰ ਸਮਰਥਕਾਂ ਦੀ ਭੀੜ ਲੱਗੀ ਹੋਈ ਸੀ, ਬਾਹਰ ਆਉੰਦਿਆਂ ਹੀ ਵਿਧਾਇਕ ਜਸਵੰਤ ਸਿੰਘ ਗੱਜਣ ਵਰਕਰਾਂ ਨੇ ਫੁੱਲਾ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਮੋਦੀ ਸਰਕਾਰ ‘ਤੇ ਆਪਣਾ ਗੁੱਸਾ ਜ਼ਾਹਿਰ ਕੀਤਾ।  ਦੱਸ ਦਈਏ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਇੱਕ ਸਾਲ ਬਾਅਦ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਹੋਏ ਹਨ। ਈਡੀ ਨੇ ਉਨ੍ਹਾਂ ਨੂੰ ਜ਼ਮੀਨ ਘੁਟਾਲੇ ਅਤੇ ਕਥਿਤ ਬੈਂਕ ਲੋਨ ਧੋਖਾਧੜੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਬੈਂਕ ਤੋਂ ਕਰਜ਼ਾ ਲੈਣ ਦਾ ਇਲਜ਼ਾਮ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਈਡੀ ਨੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।

ਜਸਵੰਤ ਸਿੰਘ ਗੱਜਣ ਮਾਜਰਾ ਨੇ ਸਭ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਰਕਰਾਂ ਅਤੇ ਉਨ੍ਹਾਂ ਦੇ ਸਵਾਗਤ ਲਈ ਆਏ ਮੰਤਰੀਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ 6 ਤਰੀਕ ਨੂੰ ਗ੍ਰਿਫਤਾਰ ਹੋਏ ਨੂੰ ਇੱਕ ਸਾਲ ਹੋ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share This Article
Leave a Comment