ਆਪ ਵਿਧਾਇਕ ਦਾ ਹੋਇਆ ਭਿਆਨਕ ਐਕਸੀਡੈਂਟ, ਕਾਰ ਦੀ ਖੰਭੇ ਨਾਲ ਹੋਈ ਟੱਕਰ

Prabhjot Kaur
2 Min Read

ਦਸੂਹਾ: ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਕਾਰ ਹਾਦਸੇ ਵਿੱਚ ਜਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਹਾਦਸਾ ਦਸੂਹਾ ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਪਿੰਡ ਚੌਹਾਣਾ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ ਵਿਧਾਇਕ ਕਰਮਵੀਰ ਸਿੰਘ ਘੁੰਮਣ ਤਲਵਾੜਾ ਕਿਸੇ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਜਦੋਂ ਉਹਨਾਂ ਦੀ ਕਾਰ ਪਿੰਡ ਚੌਹਾਣਾ ਨੇੜੇ ਪਹੁੰਚੀ ਤਾਂ ਇਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਸੜਕ ਤੋਂ ਹੇਠਾਂ ਉੱਤਰ ਗਈ। ਇਸ ਤੋਂ ਬਾਅਦ ਬੇਕਾਬੂ ਹੋਈ ਕਾਰ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਆਪ’ ਪਾਰਟੀ ਦੇ ਵਰਕਰਾਂ ਅਤੇ ਵਿਧਾਇਕ ਦੇ ਨਜ਼ਦੀਕੀ ਲੋਕਾਂ ਦਾ ਕਹਿਣਾ ਹੈ ਕਿ ਦਸੂਹਾ ‘ਚ ਕਰੀਬ 11 ਵਜੇ ਵਿਧਾਇਕ ਦੀ ਕਾਰ ਤਲਵਾੜਾ ਵੱਲ ਜਾ ਰਹੀ ਸੀ ਕਿ ਇਸ ਦੌਰਾਨ ਵਿਧਾਇਕ ਦੀ ਇਨੋਵਾ ਕਾਰ ਅਤੇ ਆਈ 20 ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਹਾਦਸਾ ਇੰਨਾ ਭਿਆਨਕ ਸੀ ਕਿ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਉਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਵਿਧਾਇਕ, ਉਨ੍ਹਾਂ ਦਾ ਪੀਏ ਅਤੇ ਉਨ੍ਹਾਂ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment