ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ

Rajneet Kaur
2 Min Read

ਨਿਊਜ਼ ਡੈਸਕ: ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਲੁਧਿਆਣਾ DMC ਦੇ ਹੀਰੋ ਹਾਰਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਅੱਜ ਹੀ ਕੀਤਾ ਜਾ ਸਕਦਾ ਹੈ।

ਵਿਧਾਇਕ ਦੇ ਪਿਤਾ ਵੱਲੋਂ ਕੋਈ ਗਲਤ ਦਵਾਈ ਖਾਣ ਕਾਰਨ ਸਿਹਤ ਵਿਗੜ ਗਈ ਸੀ।ਪਹਿਲਾਂ ਵਿਧਾਇਕ ਦੇ ਪਿਤਾ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐੱਮ.ਸੀ. ਵਿਖੇ ਲਿਜਾਇਆ ਗਿਆ ਸੀ।

ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਲਾਭ ਸਿੰਘ ਉਗੋਕੇ ਦੇ ਪਿਤਾ ਨੂੰ 22 ਸਤੰਬਰ ਨੂੰ ਡੀਐਮਸੀ ਲੁਧਿਆਣਾ ਵਿਖੇ ਦਾਖਲ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਚਲ ਰਿਹਾ ਸੀ। ਇਸ ਸਬੰਧੀ ਪੰਜ ਦਿਨਾਂ ਬਾਅਦ ਉਹਨਾਂਦਾ ਦੇਹਾਂਤ ਹੋਗਿਆ। ਇਸ ਘਟਨਾ ਨਾਲ ਪੂਰੇ ਉਗੋਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਣੇ ਆਮ ਪਾਰਟੀ ਦੀ ਲੀਡਰਸ਼ਿਪ ਨੇ ਵਿਧਾਇਕ ਦੇ ਪਿਤਾ ਦੇ ਦੇਹਾਂਤ  ‘ਤੇ ਦੁੱਖ ਪ੍ਰਗਟਾਇਆ ਹੈ। ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਪਿੰਡ ਵਾਸੀਆਂ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਵਿਧਾਇਕ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

TAGGED: , , ,
Share this Article
Leave a comment