ਲੁਧਿਆਣਾ ਦੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਸਾਥੀਆਂ ਸਮੇਤ ਭਗੌੜਾ ਕਰਾਰ, ਕੇਸ ਨਾਲ ਜਾਇਦਾਦ ਅਟੈਚ

TeamGlobalPunjab
2 Min Read

ਲੁਧਿਆਣਾ- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਆਤਮਾ ਨਗਰ ਹਲਕੇ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ 9 ਮਹੀਨੇ ਪੁਰਾਣੇ ਬਲਾਤਕਾਰ ਦੇ ਮਾਮਲੇ ਵਿੱਚ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਮਾਮਲੇ ‘ਚ ਉਨ੍ਹਾਂ ਦੀ ਜਾਇਦਾਦ ਵੀ ਕੁਰਕ ਕੀਤੀ ਗਈ ਹੈ। ਇਹ ਹੁਕਮ ਮੰਗਲਵਾਰ ਨੂੰ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਜਾਰੀ ਕੀਤੇ। ਅਦਾਲਤ ਨੇ ਸਾਬਕਾ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਪ੍ਰਦੀਪ ਕੁਮਾਰ ਅਤੇ ਗੋਗੀ ਸ਼ਰਮਾ ਖ਼ਿਲਾਫ਼ ਕੇਸ ਦਰਜ਼ ਕਰਨ ਦੇ ਹੁਕਮ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਦੇ ਹੁਕਮਾਂ ‘ਤੇ 7 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਬੈਂਸ ਨੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਤੱਕ ਇੱਕ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਮੰਗਲਵਾਰ ਨੂੰ ਵਧੀਕ ਸੈਸ਼ਨ ਜੱਜ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਬਲਾਤਕਾਰ ਦੇ ਕੇਸ ਵਿੱਚ ਫਸੇ ਲੁਧਿਆਣਾ ਦੇ ਆਤਮਾ ਨਗਰ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। 44 ਸਾਲਾ ਔਰਤ ਨੇ 16 ਨਵੰਬਰ 2020 ਨੂੰ ਤਤਕਾਲੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਸਾਥੀਆਂ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਗੋਗੀ ਸ਼ਰਮਾ ਖ਼ਿਲਾਫ਼ ਕੇਸ ਦਰਜ਼ ਕਰਵਾਇਆ ਸੀ।

ਪੁਲਿਸ ਨੇ ਬਲਾਤਕਾਰ ਦਾ ਮਾਮਲਾ ਦਰਜ ਕਰਨ ਲਈ ਕਮਿਸ਼ਨਰ ਨੂੰ ਦਿੱਤੀ ਲਿਖਤੀ ਦਰਖਾਸਤ ਕੀਤੀ ਸੀ।ਮਾਮਲਾ ਦਰਜ਼ ਨਾ ਹੋਣ ਕਾਰਨ ਉਹ ਕਈ ਦਿਨਾਂ ਤੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ’ਤੇ ਵੀ ਬੈਠੀ ਰਹੀ। ਸੁਣਵਾਈ ਨਾ ਹੋਣ ‘ਤੇ ਉਸ ਨੇ ਕੇਸ ਦਰਜ਼ ਕਰਵਾਉਣ ਲਈ ਅਦਾਲਤ ਤੱਕ ਪਹੁੰਚ ਕੀਤੀ। ਪੁਲਿਸ ਨੇ ਅਦਾਲਤ ਦੇ ਹੁਕਮਾਂ ਮਗਰੋਂ ਕੇਸ ਦਰਜ਼ ਕਰ ਲਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment