ਚੰਡੀਗੜ੍ਹ: ਕੇਂਦਰ ਸਰਕਾਰ ਨਾਲ ਸਹਿਮਤੀ ਨਾਂ ਬਣਨ ਕਾਰਨ ਅੱਜ ਕਿਸਾਨਾਂ ਵਲੋਂ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਕਿਸਾਨ ਦਿੱਲੀ ਨੂੰ ਚਾਲੇ ਪਾ ਰਹੇ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਵਿੱਚ ਵੀ ਪਹਿਲੀ ਵੱਡੀ ਕਾਰਵਾਈ ਹੋਈ ਹੈ। ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਇੰਟਰਨੈੱਟ, SMS ਸੇਵਾਵਾਂ ਬੰਦ ਕੀਤੀਆਂ ਹੋਈਆਂ ਹਨ।
ਹੁਣ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਵਿੱਚ ਇੰਟਰਨੈੱਟ ਬੰਦ ਹੋ ਗਿਆ ਹੈ।
ਉੱਥੇ ਹੀ ਦੂਜੇ ਪਾਸੇ ਹਰਿਆਣਾ ਸਰਕਾਰ ਨੇ ਆਸ-ਪਾਸ ਦੇ ਜ਼ਿਲ੍ਹਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ। ਹਰਿਆਣਾ ਦੇ 7 ਜਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਬਲਕ ਵਿੱਚ ਐਸਐਮਐਸ ਨਹੀਂ ਭੇਜੇ ਜਾ ਸਕਦੇ ਹਨ। ਪੁਲਿਸ ਨੇ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਬੰਧਤ ਖੇਤਰਾਂ ਦੇ ਪੁਲਿਸ ਕਪਤਾਨਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।