ਹਿਮਾਚਲ ਪ੍ਰਦੇਸ਼ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਖੋਲ੍ਹੀਆਂ ਜਾਣਗੀਆਂ ਮਾਡਲ ਸਿਹਤ ਸੰਸਥਾਵਾਂ, ਮਰੀਜ਼ਾਂ ਨੂੰ ਮਿਲਣਗੀਆਂ ਇਹ ਸਹੂਲਤਾਂ

Rajneet Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਮਾਡਲ ਸਿਹਤ ਸੰਸਥਾਵਾਂ ਖੋਲ੍ਹੀਆਂ ਜਾਣਗੀਆਂ। ਸਿਹਤ ਵਿਭਾਗ ਨੇ ਇਸ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ MRI, ਸੀਟੀ ਸਕੈਨ, ਅਲਟਰਾਸਾਊਂਡ ਅਤੇ ਡਿਜੀਟਲ ਐਕਸਰੇ ਦੀ ਸਹੂਲਤ ਮਿਲੇਗੀ। ਇਨ੍ਹਾਂ ਹਸਪਤਾਲਾਂ ਵਿੱਚ ਮਾਹਿਰ ਡਾਕਟਰ ਅਤੇ 100 ਤੋਂ ਵੱਧ ਬੈੱਡ ਹੋਣਗੇ। ਦਸ ਦਈਏ ਕਿ  ਇਸ ਦੇ ਬਣਨ ਨਾਲ ਹਿਮਾਚਲ ਦੇ ਮੈਡੀਕਲ ਕਾਲਜਾਂ ਵਿੱਚ ਮਰੀਜ਼ਾਂ ਦਾ ਬੋਝ ਘੱਟ ਹੋਵੇਗਾ। ਇਹ ਹਸਪਤਾਲ ਆਧੁਨਿਕ ਮੈਡੀਕਲ ਸਹੂਲਤਾਂ ਨਾਲ ਲੈਸ ਹੋਣਗੇ।

ਇਨ੍ਹਾਂ ਵਿੱਚ ਮਰੀਜ਼ਾਂ ਦੀ ਜਾਂਚ ਲਈ ਲੈਬਾਰਟਰੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ। ਸਿਹਤ ਵਿਭਾਗ ਅਨੁਸਾਰ ਹਸਪਤਾਲਾਂ ਲਈ ਮਸ਼ੀਨਰੀ ਅਤੇ ਹੋਰ ਸਾਜ਼ੋ-ਸਾਮਾਨ ਸਿਹਤ ਸੇਵਾਵਾਂ ਨਿਗਮ ਤੋਂ ਖਰੀਦਿਆ ਜਾਵੇਗਾ। ਸੂਬਾ ਸਰਕਾਰ ਨੇ ਇਹ ਵਿਵਸਥਾ ਕੀਤੀ ਹੈ ਕਿ ਸਿਹਤ ਵਿਭਾਗ 50 ਲੱਖ ਰੁਪਏ ਤੋਂ ਘੱਟ ਕੀਮਤ ਦੇ ਉਪਕਰਨ ਅਤੇ ਮਸ਼ੀਨਰੀ ਦੀ ਖਰੀਦ ਕਰੇਗਾ, ਜਦੋਂਕਿ ਇਸ ਤੋਂ ਵੱਧ ਦੀ ਖਰੀਦ ਲਈ ਸਿਹਤ ਸੇਵਾਵਾਂ ਨਿਗਮ ਕੰਪਨੀਆਂ ਤੋਂ ਟੈਂਡਰ ਮੰਗਣਗੀਆਂ।  ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬਜਟ ਭਾਸ਼ਣ ਵਿੱਚ ਇੱਕ ਆਦਰਸ਼ ਸਿਹਤ ਸੰਸਥਾ ਬਣਾਉਣ ਦਾ ਐਲਾਨ ਕੀਤਾ ਸੀ। ਇਸ ਨੂੰ ਪੂਰਾ ਕਰਨ ਦਾ ਕੰਮ ਸਰਕਾਰ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment