ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਆਪਣਾ 78ਵਾਂ ਜਨਮਦਿਨ ਮਨਾਇਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ। ਪੀਐਮ ਮੋਦੀ ਨੇ ਟਵੀਟ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਲਿਖਿਆ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਮੁਬਾਰਕਾਂ। ਪ੍ਰਮਾਤਮਾ ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਬਖਸ਼ਣ।
Greetings to Punjab’s Chief Minister @capt_amarinder Ji on his birthday. May Almighty bless him with a long and healthy life.
— Narendra Modi (@narendramodi) March 11, 2020
ਉੱਥੇ ਹੀ ਰਾਹੁਲ ਗਾਂਧੀ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।
My best wishes to @capt_amarinder ji on his birthday. I wish him good health and happiness always.
— Rahul Gandhi (@RahulGandhi) March 11, 2020
ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਵੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ
#BirthdayGreetings and #BestWishes to Hon'ble Chief Minister Punjab Capt Amarinder Singh @capt_amarinder. May you be blessed with many more fruitful years in the service of the people of the state. pic.twitter.com/EyTIKOFDYN
— V P Singh Badnore (@vpsbadnore) March 10, 2020