ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ 8 ਸਾਲਾਂ ਤੋਂ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਇਸ ਦੇ ਲਈ ਕਈ ਲੋਕਾਂ ‘ਤੇ ਉਨ੍ਹਾਂ ਵਿਰੁੱਧ ਝੂਠੀ ਗਵਾਹੀ ਦੇਣ ਲਈ ਦਬਾਅ ਵੀ ਪਾਇਆ ਜਾ ਰਿਹਾ ਹੈ। ਨਾ ਮੰਨਣ ਵਾਲਿਆਂ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।ਇਸ ਬਾਰੇ ਸੀਐਮ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ ਹੈ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਐਕਸ’ ‘ਚ ਲਿਖਿਆ ਕਿ ‘ਇਹ 2015 ਦੀ ਘਟਨਾ ਹੈ। ਮੋਦੀ ਸਰਕਾਰ 2015 ਤੋਂ ਉਨ੍ਹਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲੋਕਾਂ ‘ਤੇ ਕਈ ਤਰ੍ਹਾਂ ਦਾ ਦਬਾਅ ਪਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਖਿਲਾਫ ਬਿਆਨ ਦੇਣ ਲਈ ਕਿਹਾ ਜਾਂਦਾ ਹੈ। ਕਈ ਲੋਕਾਂ ਨੂੰ ਤਸੀਹੇ ਵੀ ਦਿੱਤੇ ਜਾ ਰਹੇ ਹਨ। ਦੇਸ਼ ਲਈ ਕੰਮ ਕਰਨ ਦੀ ਬਜਾਏ ਪ੍ਰਧਾਨ ਮੰਤਰੀ ਆਪਣੇ ਵਿਰੋਧੀਆਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਲਈ 24 ਘੰਟੇ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ।
ये 2015 की घटना है। मोदी सरकार 2015 से मुझे झूठे केसों में फँसाने की कोशिश कर रही है। लोगों पर तरह तरह के दबाव बना कर उन्हें मेरे ख़िलाफ़ बयान देने के लिए कहा जाता है। कई लोगों को तो यातनाएँ भी दी गयीं।
प्रधान मंत्री जी देश के लिए काम करने के बजाय 24 घंटे अपने विरोधियों को झूठे… https://t.co/kokYZVCD5s
- Advertisement -
— Arvind Kejriwal (@ArvindKejriwal) October 16, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.