ਜਥੇਦਾਰ ਨੇ ਕਿਹਾ ਕੇਂਦਰ ਦੀ EVM ਵਾਲੀ ਸਰਕਾਰ, ਬੀਜੇਪੀ ਨੇ ਕੀਤਾ ਪਲਟਵਾਰ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ 100 ਸਾਲਾ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਸਵਾਲ ਖੜੇ ਕੀਤੇ ਗਏ ਸਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ EVM ਦੀ ਸਰਕਾਰ ਕਿਹਾ ਸੀ। ਜਿਸ ‘ਤੇ ਬੀਜੇਪੀ ਵੱਲੋਂ ਪਲਟਵਾਰ ਕੀਤਾ ਗਿਆ।

ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਥੇਦਾਰ ਤੋਂ ਕਿਸੇ ਤਰ੍ਹਾ ਦੇ ਕੋਈ ਸਰਟੀਫਿਕੇਟ ਦੀ ਲੋੜ ਨਹੀਂ ਹੈ। ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੱਤੀ। ਜਥੇਦਾਰ ਮਾਨਸਿਕ ਤੌਰ ਉਤੇ ਬਿਮਾਰ ਨਜ਼ਰ ਆ ਰਹੇ ਹਨ।

ਬੀਜੇਪੀ ਲੀਡਰ ਨੇ ਕਿਹਾ ਕਿ ਜਥੇਦਾਰ ਆਪਣੀ ਨੌਕਰੀ ਬਚਾਉਣ ਲਈ ਅਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਵਿਘਣ ਪਾਉਣ ਦੀ ਹੈ। ਅੱਧੇ ਸਿੱਖ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਨਹੀਂ ਮਨਦੇ। ਓਧਰ ਅਕਾਲੀ ਦਲ ਜਥੇਦਾਰ ਦੇ ਹੱਕ ‘ਚ ਨਿੱਤਰਿਆ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਕਿਹਾ ਕਿ ਅਸੀਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸ਼ਬਦਾਂ ਦਾ ਡੱਟ ਕੇ ਸਮਰਥਨ ਕਰਦੇ ਹਾਂ। ਜਥੇਦਾਰ ਨੇ ਉਹਨਾਂ ਸ਼ਕਤੀਆਂ ਦੀ ਪਛਾਣ ਕਰਨ ਦੀ ਗੱਲ ਕਹੀ ਸੀ ਜੋ ਸਿੱਖੀ ਸਿਧਾਂਤਾਂ ਅਤੇ ਸਿੱਖਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Share this Article
Leave a comment