ਬੰਗਲਾਦੇਸ਼ ‘ਚ ਨਹੀਂ ਰੁਕ ਰਹੀ ਹਿੰਸਾ, ਹਿੰਦੂਆਂ ਦੀ ਸੁਰੱਖਿਆ ਲਈ ਮੋਦੀ ਸਰਕਾਰ ਨੇ ਬਣਾਈ ਕਮੇਟੀ

Global Team
2 Min Read

ਨਵੀਂ ਦਿੱਲੀ: ਬੰਗਲਾਦੇਸ਼ ‘ਚ ਤਖਤਾਪਲਟ ਤੋਂ ਬਾਅਦ ਹਿੰਦੂ ਅਤੇ ਹੋਰ ਘੱਟ ਗਿਣਤੀ ਭਾਈਚਾਰੇ ਬਦਮਾਸ਼ਾਂ ਦੇ ਨਿਸ਼ਾਨੇ ‘ਤੇ ਹਨ। ਲੋਕਾਂ ‘ਤੇ ਹਮਲੇ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਘਰਾਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਰਤ ਸਰਕਾਰ ਗੁਆਂਢੀ ਮੁਲਕ ਵਿੱਚ ਇਸ ਗੜਬੜੀ ’ਤੇ ਨਜ਼ਰ ਰੱਖ ਰਹੀ ਹੈ। ਇਸ ਸੰਦਰਭ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਣਕਾਰੀ ਦਿੱਤੀ ਹੈ ਕਿ ਮੋਦੀ ਸਰਕਾਰ ਨੇ ਭਾਰਤ-ਬੰਗਲਾਦੇਸ਼ ਸਰਹੱਦ (IBB) ‘ਤੇ ਮੌਜੂਦਾ ਸਥਿਤੀ ਦੀ ਨਿਗਰਾਨੀ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਕ ਪੋਸਟ ਕਰਕੇ ਕਿਹਾ ਹੈ ਕਿ ਇਹ ਕਮੇਟੀ ਬੰਗਲਾਦੇਸ਼ ‘ਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਸੰਪਰਕ ਬਣਾਏਗੀ। ਤਾਂ ਜੋ ਉਥੇ ਰਹਿੰਦੇ ਭਾਰਤੀ ਨਾਗਰਿਕਾਂ, ਹਿੰਦੂਆਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਬੀਐਸਐਫ (ਸੀਮਾ ਸੁਰੱਖਿਆ ਬਲ) ਦੀ ਪੂਰਬੀ ਕਮਾਂਡ ਦੇ ਏਡੀਜੀ ਇਸ ਕਮੇਟੀ ਦੀ ਪ੍ਰਧਾਨਗੀ ਕਰਨਗੇ। ਇਸ ਤੋਂ ਇਲਾਵਾ ਆਈਜੀ, ਬੀਐਸਐਫ ਫਰੰਟੀਅਰ ਹੈੱਡਕੁਆਰਟਰ ਦੱਖਣੀ ਬੰਗਾਲ, ਆਈਜੀ ਬੀਐਸਐਫ ਫਰੰਟੀਅਰ ਹੈੱਡਕੁਆਰਟਰ ਤ੍ਰਿਪੁਰਾ, ਮੈਂਬਰ ਯੋਜਨਾ ਅਤੇ ਵਿਕਾਸ ਐਲਪੀਏਆਈ ਅਤੇ ਸਕੱਤਰ ਐਲਪੀਏਆਈ ਇਸ ਕਮੇਟੀ ਦੇ ਮੈਂਬਰ ਹੋਣਗੇ।

ਇਹ ਕਮੇਟੀ ਬੰਗਲਾਦੇਸ਼ ਵਿੱਚ ਭਾਰਤੀ ਨਾਗਰਿਕਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਲਈ ਬੰਗਲਾਦੇਸ਼ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਸੰਚਾਰ ਦਾ ਇੱਕ ਚੈਨਲ ਬਣਾਏਗੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment