‘ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਵੀ ਹਿੰਸਕ ਸੂਬਾ ਐਲਾਨ ਕਰਨਾ ਚਾਹੁੰਦੀ ਮੋਦੀ ਸਰਕਾਰ’

TeamGlobalPunjab
2 Min Read

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਦੇ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਜਿਸ ਵਿੱਚ ਮਤਾ ਪਾਸ ਕੀਤਾ ਗਿਆ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਦਾ ਇੱਕ ਵਫ਼ਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰੇਗਾ।

ਇਸ ਦੀ ਜਾਣਕਾਰੀ ਬੈਠਕ ‘ਚੋਂ ਬਾਹਰ ਆਏ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਦਿੱਤੀ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰ ਸਾਥ ਦੇਣ ਲਈ ਸਾਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਹਮਣੇ ਆਉਣਾ ਚਾਹੀਦਾ।

ਇਸ ਤੋਂ ਇਲਾਵਾ ਸੁਨੀਲ ਜਾਖੜ ਨੇ ਕੇਂਦਰ ਸਰਕਾਰ ‘ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਮੋਦੀ ਸਰਕਾਰ ਪੰਜਾਬ ਦਾ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਨੂੰ ਵੀ ਹਿੰਸਾ ਵਾਲਾ ਸੂਬਾ ਐਲਾਨ ਕੇ ਜੰਮੂ ਕਸ਼ਮੀਰ ਵਾਂਗ ਕਰਨਾ ਚਾਹੁੰਦੀ ਹੈ। ਇਸ ਲਈ ਸਾਨੂੰ ਕੇਂਦਰ ਸਰਕਾਰ ਖਿਲਾਫ਼ ਲੜਾਈ ਲੜਨ ਲਈ ਇੱਕ ਹੋਣ ਦੀ ਜ਼ਰੂਰਤ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਦਾ ਭਵਿੱਖ ਖ਼ਤਰੇ ਵਿੱਚ ਹੈ। ਕਿਸਾਨਾਂ ਦੀ ਜ਼ਮੀਨ ਖਤਰੇ ਵਿੱਚ ਹੈ, ਇਸ ਨੂੰ ਬਚਾਉਣ ਲਈ ਅਸੀਂ ਡਟੇ ਰਹਾਂਗੇ। ਸੁਨੀਲ ਜਾਖੜ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ ਉਦੋਂ ਤੋਂ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਸਾਰੇ ਫੰਡ ਰੋਕ ਦਿੱਤੇ। ਸੂਬੇ ਦਾ ਜੀਐਸਟੀ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਆਰ.ਡੀ.ਐਫ ਵੀ ਰੋਕ ਦਿੱਤਾ ਗਿਆ। ਸੁਨੀਲ ਜਾਖੜ ਨੇ ਖਦਸ਼ਾ ਜਤਾਇਆ ਕਿ ਹਾੜੀ ਦੀ ਫਸਲ ਲਈ ਮਿਲਣ ਵਾਲਾ ਫੰਡ ਵੀ ਕੇਂਦਰ ਸਰਕਾਰ ਰੋਕ ਸਕਦੀ ਹੈ।

- Advertisement -

Share this Article
Leave a comment