ਲੰਡਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਵਿਦੇਸ਼ ਯਾਤਰਾ ਦੇ ਪਹਿਲੇ ਪੜਾਅ ਵਿੱਚ ਵੀਰਵਾਰ ਨੂੰ ਲੰਡਨ ਪਹੁੰਚੇ, ਜਿੱਥੇ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਲੋਕ ਪਹਿਲਾਂ ਹੀ ਉਤਸ਼ਾਹ ਨਾਲ ਭਰੀਆਂ ਕਤਾਰਾਂ ਵਿੱਚ ਖੜ੍ਹੇ ਸਨ, ਆਪਣੇ ਹੱਥਾਂ ਵਿੱਚ ਤਿਰੰਗਾ ਫੜ ਕੇ, ਪ੍ਰਧਾਨ ਮੰਤਰੀ ਮੋਦੀ ਦੇ ਆਉਣ ਦੀ ਉਡੀਕ ਕਰ ਰਹੇ ਸਨ। ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਲੋਕਾ ਦੀ ਖੁਸ਼ੀ ਸੱਤਵੇਂ ਅਸਮਾਨ ‘ਤੇ ਸੀ। ਪ੍ਰਧਾਨ ਮੰਤਰੀ ਮੋਦੀ ਨੂੰ ਦੇਖ ਕੇ ਭਾਰਤੀਆਂ ਦੇ ਚਿਹਰੇ ਖਿੜ ਗਏ। ਪ੍ਰਧਾਨ ਮੰਤਰੀ ਨੇ ਆਪਣੇ ਦੇਸ਼ ਦੇ ਲੋਕਾਂ ਵੱਲੋਂ ਦਿੱਤੇ ਗਏ ਉਤਸ਼ਾਹੀ ਸਵਾਗਤ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਭਾਰਤ ਦੀ ਤਰੱਕੀ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸ਼ਰਧਾ ਨੂੰ “ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲਾ” ਦੱਸਿਆ।
ਪੀਐਮ ਮੋਦੀ ਨੇ ਐਕਸ ‘ਤੇ ਆਪਣੇ ਸਵਾਗਤ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਇਸ ਵਿੱਚ ਉਨ੍ਹਾਂ ਲਿਖਿਆ, “ਮੈਂ ਯੂਕੇ ਵਿੱਚ ਭਾਰਤੀ ਭਾਈਚਾਰੇ ਦੇ ਨਿੱਘੇ ਸਵਾਗਤ ਤੋਂ ਬਹੁਤ ਪ੍ਰਭਾਵਿਤ ਹਾਂ। ਭਾਰਤ ਦੀ ਤਰੱਕੀ ਲਈ ਉਨ੍ਹਾਂ ਦਾ ਪਿਆਰ ਅਤੇ ਜਨੂੰਨ ਸੱਚਮੁੱਚ ਪ੍ਰੇਰਨਾਦਾਇਕ ਹੈ।” ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ, ਪ੍ਰਵਾਸੀ ਭਾਈਚਾਰੇ ਦੇ ਮੈਂਬਰਾਂ ਨੇ ਖੁਸ਼ੀ ਅਤੇ ਸਨਮਾਨ ਪ੍ਰਗਟ ਕੀਤਾ ਅਤੇ ਇਸ ਪਲ ਨੂੰ ਅਭੁੱਲ ਅਤੇ ਭਾਵਨਾਤਮਕ ਦੱਸਿਆ।
Touched by the warm welcome from the Indian community in the UK. Their affection and passion towards India’s progress is truly heartening. pic.twitter.com/YRdLcNTWSS
— Narendra Modi (@narendramodi) July 23, 2025
ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ‘ਤੇ ਬੁੱਧਵਾਰ ਨੂੰ ਯੂਨਾਈਟਿਡ ਕਿੰਗਡਮ ਪਹੁੰਚੇ ਸਨ। ਇਸ ਫੇਰੀ ਵਿੱਚ, ਦੋਵਾਂ ਦੇਸ਼ਾਂ ਵਿਚਕਾਰ ਇੱਕ ਮੁਕਤ ਵਪਾਰ ਸਮਝੌਤੇ ‘ਤੇ ਦਸਤਖਤ ਕਰਕੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਹੈ। ਪ੍ਰਧਾਨ ਮੰਤਰੀ ਦੋ ਦਿਨਾਂ ਯੂਕੇ ਦੌਰੇ ਲਈ ਲੰਡਨ ਪਹੁੰਚੇ ਹਨ।