ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਫਿਰੋਜ਼ਪੁਰ ਰੈਲੀ ‘ਚ ਸ਼ਾਮਲ ਹੋਣ ਲਈ ਮੋਦੀ ਬਠਿੰਡਾ ਏਅਰਪੋਰਟ ਤੋਂ ਸੜਕ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋਏ ਸਨ। ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਰੈਲੀ ਰੱਦ ਕਰ ਦਿੱਤੀ ਗਈ ਹੈ। ਇਸ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ।
ਉੱਥੇ ਹੀ ਚਰਚਾ ਇਹ ਵੀ ਹੈ ਕਿ ਮੋਦੀ ਦੀ ਰੈਲੀ ਵਿਚ ਲੋਕਾਂ ਦਾ ਇਕੱਠ ਨਹੀਂ ਹੋ ਸਕਿਆ, ਇਸ ਤੋਂ ਇਲਾਵਾ ਕਿਸਾਨਾਂ ਵਲੋਂ ਵੀ ਮੋਦੀ ਦੀ ਰੈਲੀ ਦਾ ਵਿਰੋਧ ਕੀਤਾ ਜਾ ਰਿਹਾ ਹੈ।