ਮੋਗਾ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਭੇਜਿਆ ਸੰਮਨ

Rajneet Kaur
1 Min Read

ਮੋਗਾ : ਮੋਗਾ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋ ਦੇ ਹੁਕਮ ਕੀਤੇ ਗਏ ਹਨ।

ਦਸ ਦਈਏ ਕਿ ਸਾਬਕਾ ਵਿਧਾਇਕ ਹਰਜੋਤ ਸਿੰਘ ਕਮਲਨੇ ਚੀਮਾ ਖਿਲਾਫ਼ ਅਪਰਾਧਕ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੋ ਸਾਲ ਪਹਿਲਾਂ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਉਨ੍ਹਾਂ ’ਤੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਦੋਸ਼ ਲਗਾਏ ਸਨ। ਚੀਮਾ ਨੇ ਉਨ੍ਹਾਂ ’ਤੇ ਇਹ ਵੀ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ‘ਚ ਤਬਦੀਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment