ਮੋਗਾ: ਸਰਕਾਰੀ ਸਕੂਲ ਦੇ ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼, ਪੁਲਿਸ ਨੇ ਹਿਰਾਸਤ ‘ਚ ਲਿਆ

Global Team
2 Min Read

ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਤੋਂ ਬੇਹੱਦ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਪ੍ਰਿੰਸੀਪਲ ਪਰਮਜੀਤ ਸਿੰਘ (ਅਮਰਜੀਤ ਸਿੰਘ) ‘ਤੇ 6ਵੀਂ ਤੋਂ 8ਵੀਂ ਜਮਾਤ ਦੇ ਲਗਭਗ 10 ਤੋਂ 12 ਵਿਦਿਆਰਥਣਾਂ ਨੇ ਗਲਤ ਤਰੀਕੇ ਨਾਲ ਛੂਹਣ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਬੇਹੱਦ ਗੰਭੀਰ ਆਰੋਪ ਲਗਾਏ ਹਨ।

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬੁੱਧਵਾਰ ਸਵੇਰੇ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਰੀ ਹੰਗਾਮਾ ਕੀਤਾ। ਗੁੱਸੇ ਵਿੱਚ ਆਏ ਲੋਕਾਂ ਨੇ ਪ੍ਰਿੰਸੀਪਲ ਨੂੰ ਸਕੂਲ ਦੇ ਇੱਕ ਕਮਰੇ ਵਿੱਚ ਰੋਕ ਲਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪ੍ਰਿੰਸੀਪਲ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸਦਰ ਲੈ ਗਈ।

ਥਾਣਾ ਸਦਰ ਦੇ ਐੱਸ.ਐੱਚ.ਓ. (SHO) ਹਰਬਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਿੰਸੀਪਲ ਨੂੰ ਥਾਣੇ ਲਿਆਂਦਾ ਗਿਆ ਹੈ। ਪੁਲਿਸ ਵੱਲੋਂ ਪੀੜਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ ‘ਤੇ ਜੋ ਵੀ ਕਾਨੂੰਨੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਮੁਲਜ਼ਮ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment