ਚੰਡੀਗੜ੍ਹ : ਆਮ ਆਦਮੀ ਪਾਰਟੀ ਆਗੂਆਂ ਵਲੋਂ ਲਾਕ ਡਾਉਂਣ ਦਰਮਿਆਨ ਵੀ ਹਰ ਮੁੱਦਾ ਵਡੇ ਪੱਧਰ ਚੁੱਕਿਆ ਜਾ ਰਿਹਾ ਹੈ ਅਤੇ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁਕੇ ਜਾ ਰਹੇ ਹਨ । ਇਸ ਦੇ ਚਲਦਿਆ ਅੱਜ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵਲੋਂ ਮੋਗਾ ਦੇ ਸੈਕਸ ਸਕੈਂਡਲ ਦੀ ਜਾਂਚ ਦਾ ਮੁੱਦਾ ਚੁਕਦਿਆਂ ਇਹ ਕੇਸ ਸੀਬੀਆਈ ਦੇ ਹਵਾਲੇ ਕਰਨ ਦੀ ਮੰਗ ਕੀਤੀ ਗਈ ਹੈ । ਇਨ੍ਹਾਂ ਕਿਹਾ ਕੀ ਇਹ ਜਾਂਚ ਨਿਸਚਿਤ ਸਮੇ ਦਰਮਿਆਨ ਹੋਣੀ ਚਾਹੀਦੀ ਹੈ ।
ਹਰਪਾਲ ਚੀਮਾ ਨੇ ਸਾਲ 2003 ਅਤੇ 2007 ਦੇ ਸੈਕਸ ਸਕੈੰਡਲਸ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਤਾਜੇ ਮਾਮਲੇ ਉਨ੍ਹਾਂ ਕੇਸਾਂ ਨੂੰ ਮੁੜ ਤਾਜਾ ਕਰ ਦਿਤਾ ਹੈ । ਚੀਮਾ ਨੇ ਦੋਸ਼ ਲਾਇਆ ਕਿ ਇਸ ਪਿੱਛੇ ਪੁਲਸ ਅਫ਼ਸਰਾਂ-ਕਰਮਚਾਰੀਆਂ ਅਤੇ ਸਿਆਸਤਦਾਨਾਂ ਦੀ ਸਿੱਧੀ ਸ਼ਮੂਲੀਅਤ ਹੈ। ਚੀਮਾ ਨੇ ਦਾਅਵਾ ਕੀਤਾ ਜਿਸ ਕੇਸ ਵਿਚ ਸੱਤਾਧਾਰੀ ਪਾਰਟੀ ਦੇ ਆਗੂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਸਮੇਤ ਖੁਦ ਪੁਲਿਸ ਅਧਿਕਾਰੀ ਸ਼ਾਮਲ ਹੋਣ ਅਜਿਹੇ ਕੇਸਾਂ ਦੀ ਜਾਂਚ ਪੰਜਾਬ ਪੁਲਿਸ ਵਲੋਂ ਕਰਵਾਉਣਾ ਕੋਈ ਮਾਇਨੇ ਨਹੀਂ ਰੱਖਦਾ। ਚੀਮਾ ਨੇ ਕਿਹਾ ਕਿ ਇਸ ਕੇਸ ਵਿਚ 2 ਏਐਸਆਈਜ ਨੂੰ ਬਰਖਾਸਤ ਕਰਨ ਦੇ ਨਾਲ ਕੁੱਲ ਪੰਜ ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਪਰ ਇਹ ਸਿਰਫ ਕੇਸ ਵਿਚ ਮੋਹਰੇ ਹਨ ਜਦਕਿ ਇਸ ਪੂਰੇ ਧੰਦੇ ਦੀ ਸਰਪ੍ਰਸਤੀ ਕਰਨ ਵਾਲੀਆਂ ਵੱਡੀਆਂ ਮੱਛੀਆਂ ਅਜੇ ਵੀ ਕਾਨੂੰਨ ਦੀ ਪਹੁੰਚ ਤੋਂ ਬਾਹਰ ਹਨ।