ਮੋਗਾ ਨੂੰ ਅੱਜ ਮਿਲੇਗਾ ਨਵਾਂ ਮੇਅਰ, ਹਾਈ ਕੋਰਟ ਦੇ ਹੁਕਮਾਂ ‘ਤੇ ਹੋ ਰਹੀਆਂ ਚੋਣਾਂ

Global Team
2 Min Read

ਮੋਗਾ : ਪਿਛਲੇ ਕੁਝ ਦਿਨਾਂ ਤੋਂ ਮੋਗਾ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਨੂੰ ਲੈ ਕੇ ਕਾਫ਼ੀ ਚਰਚਾ ਚਲ ਰਹੀ ਸੀ। ਇਸ ਵਿਚਾਲੇ ਹੀ ਦੱਸ ਦਈਏ ਕਿ ਹੁਣ ਮੋਗਾ ਨੂੰ 53 ਦਿਨਾਂ ਬਾਅਦ ਮੇਅਰ ਮਿਲਣ ਜਾ ਰਿਹਾ ਹੈ। ਹਾਈ ਕੋਰਟ ਦੇ ਹੁਕਮਾਂ ‘ਤੇ ਅੱਜ ਚੋਣ ਹੋਵੇਗੀ। ਚੋਣ ਪ੍ਰਕਿਰਿਆ ਦੁਪਹਿਰ 2 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਵੇਗੀ। ਆਮ ਆਦਮੀ ਪਾਰਟੀ ਦਾ ਇੱਕ ਵਾਰ ਫਿਰ ਮੇਅਰ ਦੀ ਚੋਣ ਜਿੱਤਣਾ ਤੈਅ ਮੰਨਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਸਾਰੇ ਕੌਂਸਲਰਾਂ ਨੂੰ ਆਪਣੇ ਘਰ ਬੁਲਾਇਆ ਹੈ। ‘ਆਪ’ ਪ੍ਰਵੀਨ ਕੁਮਾਰ ਪੀਨਾ ਨੂੰ ਆਪਣਾ ਮੇਅਰ ਉਮੀਦਵਾਰ ਨਾਮਜ਼ਦ ਕਰ ਰਹੀ ਹੈ, ਅਤੇ ਉਨ੍ਹਾਂ ਦੀ ਚੋਣ ਤੈਅ ਹੈ।

ਆਮ ਆਦਮੀ ਪਾਰਟੀ ਦੇ ਮੇਅਰ ਚਰਨਜੀਤ ਸਿੰਘ ਚੰਨੀ ਨੂੰ ਦੋ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਸੀ। ਉਨ੍ਹਾਂ ਨੇ ਉਸੇ ਸਮੇਂ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ‘ਤੇ ਪਾਰਟੀ ਵੱਲੋਂ ਗੰਭੀਰ ਦੋਸ਼ ਲੱਗੇ ਸਨ ਅਤੇ ਉਦੋਂ ਤੋਂ ਉਹ ‘ਆਪ’ ਦੀ ਸਰਗਰਮ ਰਾਜਨੀਤੀ ਤੋਂ ਦੂਰ ਹਨ।  27 ਨਵੰਬਰ ਨੂੰ ਮੇਅਰ ਬਲਜੀਤ ਸਿੰਘ ਚਾਨੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੱਤਾਧਾਰੀ ਪਾਰਟੀ ਨੇ ਸੀਨੀਅਰ ਡਿਪਟੀ ਮੇਅਰ ਪ੍ਰਬੀਨ ਪੀਨਾ ਨੂੰ 2 ਦਸੰਬਰ ਨੂੰ ਕਾਰਜਕਾਰੀ ਮੇਅਰ ਨਿਯੁਕਤ ਕੀਤਾ ਸੀ। ਇਸ ‘ਤੇ ਕਾਂਗਰਸ ਨੇ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਸੀ ਅਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜ਼ਿਲ੍ਹਾ ਪ੍ਰਸ਼ਾਸਨ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਮੇਅਰ ਦੀਆਂ ਚੋਣਾਂ ਕਰਵਾ ਰਿਹਾ ਹੈ।

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ‘ਆਪ’ ਨੇ ਕਾਂਗਰਸ ਦੀ ਮੇਅਰ ਨੀਤਿਕਾ ਭੱਲਾ ਦੀ ਥਾਂ ਚਰਨਜੀਤ ਸਿੰਘ ਚਾਨੀ ਨੂੰ ਨਿਯੁਕਤ ਕੀਤਾ ਸੀ, ਜੋ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਸਨ। ਉਨ੍ਹਾਂ ਨੂੰ 51 ਵਿੱਚੋਂ 42 ਵੋਟਾਂ ਮਿਲੀਆਂ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment