ਬ੍ਰਿਟਿਸ਼ ਕੋਲੰਬੀਆ ’ਚ ਵਾਪਰੇ ਦਰਦਨਾਕ ਹਾਦਸੇ ‘ਚ ਮੋਗਾ ਦੇ ਜਗਸੀਰ ਗਿੱਲ ਦੀ ਮੌਤ

Prabhjot Kaur
2 Min Read

ਵਿਕਟੋਰੀਆ: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਦੋ ਟਰੱਕਾਂ ਦੀ ਆਹਮੋ-ਸਾਹਮਣੀ ਹੋਈ ਟੱਕਰ ਕਾਰਨ ਇੱਕ ਪੰਜਾਬੀ ਨੌਜਵਾਨ ਸਣੇ 2 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਜਗਸੀਰ ਸਿੰਘ ਗਿੱਲ ਮੋਗਾ ਦੇ ਪਿੰਡ ਘੋਲੀਆ ਖੁਰਦ ਦਾ ਵਾਸੀ ਸੀ ਤੇ ਉਹ ਕੈਲਗਰੀ ਵਿੱਚ ਆਪਣੀ ਪਤਨੀ ਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ।

ਹਾਦਸੇ ਦੌਰਾਨ ਟਰੱਕ ਨੂੰ ਭਿਆਨਕ ਅੱਗ ਲੱਗ ਗਈ ਸੀ ਜਿਸ ਕਾਰਨ ਜਗਸੀਰ ਸਿੰਘ ਟਰੱਕ ਦੇ ਅੰਦਰ ਹੀ ਝੁਲਸ ਗਿਆ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ ਖ਼ਬਰ ਪੰਜਾਬ ਪਹੁੰਚਦਿਆਂ ਹੀ ਘੋਲੀਆ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਕੈਨੇਡਾ ‘ਚ ਰਹਿੰਦੇ ਪੰਜਾਬੀ ਭਾਈਚਾਰੇ ਵਿੱਚ ਵੀ ਕਾਫੀ ਸੋਗ ਪਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਜਲੰਧਰ ਤੋਂ ਸਟੱਡੀ ਵਿਜ਼ਾ ਤੇ ਕੈਨੇਡਾ ਗਏ ਨੌਜਵਾਨ ਅਪਰਮਪਾਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਅਪਰਮਪਾਰ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਿਤਾ ਨੇ ਦੱਸਿਆ ਕਿ ਬੈਂਕ ਅਤੇ ਰਿਸ਼ਤੇਦਾਰਾਂ ਤੋਂ ਪੈਸੇ ਲੈ ਕੇ ਉਸ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਸ ਦੀ ਮੌਤ ਦੀ ਖ਼ਬਰ ਉਨ੍ਹਾਂ ਨੂੰ 23 ਅਗਸਤ ਨੂੰ ਮਿਲੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment