ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਹੋਈ ਮੌਤ

TeamGlobalPunjab
1 Min Read

ਚੰਡੀਗੜ੍ਹ: ਮੋਗਾ ਦੇ ਪਿੰਡ ਕਪੂਰੇ ਤੋਂ ਤਿੰਨ ਵਰ੍ਹੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਰਾਜਿੰਦਰ ਸਿੰਘ (26) ਦੀ ਲੰਘੀ ਰਾਤ ਕੈਨੇਡਾ ਵਿਖੇ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਤੜਕਸਾਰ ਇਹ ਖ਼ਬਰ ਜਦੋਂ ਪਿੰਡ ਪੁੱਜੀ ਤਾਂ ਚਾਰੇ ਪਾਸੇ ਮਾਤਮ ਛਾ ਗਿਆ।

ਮ੍ਰਿਤਕ ਦੇ ਪਿਤਾ ਆਤਮਾ ਸਿੰਘ ਅਤੇ ਚਾਚਾ ਬਲਜਿੰਦਰ ਸਿੰਘ ਸੰਮਤੀ ਮੈਂਬਰ ਨੇ ਦੱਸਿਆ ਕਿ ਰਾਜਿੰਦਰ ਸਿੰਘ ਟਰੱਕ ਚਾਲਕ ਸੀ ਅਤੇ ਟਰੱਕ ਦੇ ਅਚਾਨਕ ਹਾਦਸਾਗ੍ਰਸਤ ਹੋਣ ਕਰ ਕੇ ਮੌਤ ਦੇ ਮੂੰਹ ਚਲਾ ਗਿਆ।ਇਸ ਦੁੱਖ ਦੀ ਘੜੀ ਵਿਚ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਡਾ. ਹਰਜੋਤਕਮਲ ਵਿਧਾਇਕ ਮੋਗਾ, ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ ਆਦਿ ਨੇ ਪਰਿਵਾਰ ਨਾਲ ਦੁੱਖ ਸਾਝਾ ਕੀਤਾ ਹੈ।

ਅੰਤਿਮ ਸੰਸਕਾਰ ਦੀ ਰਸਮ ਕੈਨੇਡਾ ਵਿੱਚ ਕਰ ਦਿੱਤੀ ਗਈ ਹੈ। ਰਾਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਮੁਤਾਬਕ 10 ਸਤੰਬਰ ਨੂੰ ਉਸ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਕਪੂਰੇ ਵਿੱਚ ਹੋਵੇਗੀ।

Share this Article
Leave a comment